Independence Day: ਗੁਰੂਆਂ-ਪੀਰਾਂ ਤੇ ਸ਼ਹੀਦਾਂ ਦੀ ਧਰਤੀ 'ਤੇ ਹੀ ਰਹੀਏ, ਬਾਹਰਲੇ ਦੇਸ਼ਾਂ ਨੂੰ ਨਾ ਭੱਜੀਏ: ਸੀਐਮ ਭਗਵੰਤ ਮਾਨ
Independence Day 2022 : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann)ਨੇ ਆਜ਼ਾਦੀ ਦਿਹਾੜੇ (Independence Day) ਮੌਕੇ ਕਿਹਾ ਹੈ ਕਿ...
Independence Day 2022 : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann)ਨੇ ਆਜ਼ਾਦੀ ਦਿਹਾੜੇ (Independence Day) ਮੌਕੇ ਕਿਹਾ ਹੈ ਕਿ, ਮੈਂ ਮੇਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ, ਇੱਥੇ ਹੀ ਵਧੀਆ ਹਸਪਤਾਲ, ਸਕੂਲ ਤੇ ਕਾਲਜ ਬਣਾਵਾਂਗੇ। ਗੁਰੂਆਂ-ਪੀਰਾਂ ਤੇ ਸ਼ਹੀਦਾਂ ਦੀ ਧਰਤੀ ‘ਤੇ ਹੀ ਰਹੀਏ, ਬਾਹਰਲੇ ਦੇਸ਼ਾਂ ਨੂੰ ਨਾ ਭੱਜੀਏ।
ਮੈਂ ਮੇਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ, ਇੱਥੇ ਹੀ ਵਧੀਆ ਹਸਪਤਾਲ, ਸਕੂਲ ਅਤੇ ਕਾਲਜ ਬਣਾਵਾਂਗੇ। ਗੁਰੂਆਂ-ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ‘ਤੇ ਹੀ ਰਹੀਏ, ਬਾਹਰਲੇ ਦੇਸ਼ਾਂ ਨੂੰ ਨਾ ਭੱਜੀਏ
— AAP Punjab (@AAPPunjab) August 15, 2022
—CM @BhagwantMann pic.twitter.com/Q9FTJBGOTq
ਦੱਸਣਯੋਗ ਹੈ ਕਿ ਅੱਜ ਸਖ਼ਤ ਸੁਰੱਖਿਆ ਦੇ ਪਹਿਰੇ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ। ਸਨਅਤੀ ਸ਼ਹਿਰ ਲੁਧਿਆਣਾ ਵਿੱਚ ਆਜ਼ਾਦੀ ਦਿਹਾੜੇ ਸਬੰਧੀ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਤੇ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ਉੱਤੇ ਲਗਪਗ 3000 ਪੁਲਿਸ ਮੁਲਾਜ਼ਮ ਤਾਇਨਾਤ ਰਹੇ, ਜਦਕਿ ਸ਼ਰਾਰਤੀ ਅਨਸਰਾਂ ’ਤੇ ਕਰੀਬ 1100 ਕੈਮਰਿਆਂ ਰਾਹੀਂ ਨਜ਼ਰ ਰੱਖੀ ਗਈ।
ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਕਰੀਬ 9 ਵਜੇ ਝੰਡਾ ਲਹਿਰਾਇਆ। ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਝੰਡਾ ਲਹਿਰਾਇਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਲੀ ਜੀਪ ਵਿੱਚ ਬੈਠ ਕੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਪਰੇਡ ਦੇਖੀ। ਇਸ ਵਿੱਚ ਐਨਸੀਸੀ ਦੀਆਂ ਲੜਕੀਆਂ ਸਕਾਊਟ-ਗਾਈਡ ਵੀ ਸ਼ਾਮਲ ਸਨ। ਇਸ ਸਮਾਗਮ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਸਟੇਡੀਅਮ ਵਿੱਚ ਮੌਜੂਦ ਸਨ।
ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਕੀ ਕਿਹਾ
ਇਸ ਮੌਕੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕੀਤਾ। ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਅਸ਼ਫਾਕੁੱਲਾ ਖਾਨ ਨੂੰ ਯਾਦ ਕਰਦੇ ਹੋਏ। ਉਨ੍ਹਾਂ ਇਸ ਮੌਕੇ ਲੜਕੀਆਂ ਦੀ ਸਿੱਖਿਆ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਜੇਕਰ ਆਜ਼ਾਦੀ ਹਰ ਕਿਸੇ ਤੱਕ ਪਹੁੰਚ ਜਾਂਦੀ ਤਾਂ ਥਾਣਿਆਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਕੰਮ ਰਿਸ਼ਵਤ ਤੋਂ ਬਿਨਾਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਜੇਕਰ ਆਜ਼ਾਦੀ ਹਰ ਕਿਸੇ ਤੱਕ ਪਹੁੰਚ ਜਾਂਦੀ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਵੀ ਵੱਡੇ ਅਫ਼ਸਰ ਬਣ ਜਾਂਦੇ। ਉਨ੍ਹਾਂ ਕਿਹਾ ਕਿ ਕੁਝ ਕੁ ਪ੍ਰਭਾਵਸ਼ਾਲੀ ਲੋਕਾਂ ਨੇ ਹੀ ਆਜ਼ਾਦੀ ਦਾ ਫਾਇਦਾ ਉਠਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦੀ ਦਿਹਾੜੇ 'ਤੇ ਇਸਰੋ 'ਚ ਹੋਣ ਵਾਲੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕਰਨ ਵਾਲੇ ਹਨ।