Independence Day 2022: ਅੱਜ ਸਖਤ ਸੁਰੱਖਿਆ ਪਹਿਰੇ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ। ਸਨਅਤੀ ਸ਼ਹਿਰ ਲੁਧਿਆਣਾ ਵਿੱਚ ਆਜ਼ਾਦੀ ਦਿਹਾੜੇ ਸਬੰਧੀ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਤੇ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿੱਚ ਵੱਖ-ਵੱਖ ਥਾਈਂ ਲਗਪਗ 3000 ਪੁਲਿਸ ਮੁਲਾਜ਼ਮ ਤਾਇਨਾਤ ਰਹੇ, ਜਦਕਿ ਸ਼ਰਾਰਤੀ ਅਨਸਰਾਂ ’ਤੇ ਕਰੀਬ 1100 ਕੈਮਰਿਆਂ ਰਾਹੀਂ ਨਜ਼ਰ ਰੱਖੀ ਗਈ।


ਕਈ ਥਾਵਾਂ 'ਤੇ ਸਖਤ ਸੁਰੱਖਿਆ ਪ੍ਰਬੰਧਾਂ ਕਰਕੇ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀ ਦੀ ਸਾਹਮਣਾ ਕਰਨਾ ਪਿਆ। ਪੁਲਿਸ ਵੱਲੋਂ ਥਾਂ-ਥਾਂ ਨਾਕਾਬੰਦੀ ਕੀਤੀ ਗਈ। ਕਈ ਰੂਟਾਂ ਉੱਪਰ ਆਵਾਜਾਈ ਬੰਦ ਕਰਕੇ ਬਦਲਵੇਂ ਪ੍ਰਬੰਧ ਕੀਤੇ ਗਏ। ਉਂਝ ਛੁੱਟੀ ਹੋਣ ਕਰਕੇ ਅੱਜ ਆਵਾਜਾਈ ਘੱਟ ਹੀ ਹੈ। 


ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਸਬੰਧੀ ਪੀਏਯੂ ਵਿੱਚ ਬਣੇ ਹੈਲੀਪੈਡ ਤੋਂ ਲੈ ਕੇ ਸਮਾਗਮ ਵਾਲੀ ਥਾਂ ਤੱਕ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ। ਐਤਕੀਂ ਚਾਰ ਪਰਤਾਂ ਵਿੱਚ ਸੁਰੱਖਿਆ ਕੀਤੀ ਗਈ, ਜਿਸ ਵਿੱਚ ਪੁਲਿਸ ਦੇ ਸੀਨੀਅਰ ਅਧਿਕਾਰੀ, ਸਪੈਸ਼ਲ ਕਮਾਂਡੋ ਤਾਇਨਾਤ ਰਹਿਣਗੇ।