ਚੰਡੀਗੜ੍ਹ, 12 ਅਗਸਤ


ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ  ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬੱਚਿਆਂ ਨੂੰ  ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ।  ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। 


ਮੰਤਰੀ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਉਨ੍ਹਾਂ ਅਧੀਨ ਆਉਦੇ ਸਮੂਹ  ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸਮੂਲੀਅਤ   ਕਰਨ ਦੀ ਅਪੀਲ  ਕੀਤੀ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ