ਪੜਚੋਲ ਕਰੋ
ਬੁਲਾਰੀਆ ਤੇ ਸੰਧੂ ਹੋਏ ਕਾਂਗਰਸ 'ਚ ਸ਼ਾਮਲ

ਨਵੀਂ ਦਿੱਲੀ : ਅਕਾਲੀ ਦਲ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬੁਲਾਰੀਆ ਦੇ ਨਾਲ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਓਂਕਾਰ ਸਿੰਘ ਸੰਧੂ ਵੀ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਬੁਲਾਰੀਆ ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਤੋਂ ਬਾਅਦ ਦਿੱਲੀ ਤੋਂ ਫ਼ੋਨ ਉੱਤੇ ਗੱਲਬਾਤ ਕਰਦਿਆਂ ਇੰਦਰਬੀਰ ਸਿੰਘ ਬੁਲਾਰਿਆਂ ਨੇ ਏਬੀਪੀ ਸਾਂਝਾ ਨੂੰ ਦੱਸਿਆ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ 11 ਅਕਤੂਬਰ ਨੂੰ ਦੁਸਿਹਰੇ ਵਾਲੇ ਦਿਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਅਤੇ ਅੰਮ੍ਰਿਤਸਰ ਦੇ ਹਿਤ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਯਾਦ ਰਹੇ ਕਿ ਇੰਦਰਬੀਰ ਸਿੰਘ ਬੁਲਾਰਿਆਂ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਕਾਲੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ






















