ਚੰਡੀਗੜ੍ਹ: ‘ਆਪ’ ਆਗੂ ਇੰਦਰਜੀਤ ਸਿੰਘ ਮਾਨ ( Inderjit Singh Mann ) ਨੇ ਅੱਜ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਚੰਡੀਗੜ੍ਹ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਲੈਣਗੇ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਗੇ। ਉਨ੍ਹਾਂ ਕਿਹਾ ਕਿ ਵਿਭਾਗ ਮਾਈਕਰੋ ਯੂਨਿਟ ਸਥਾਪਿਤ ਕਰਕੇ ਪੰਜਾਬ ਸਰਕਾਰ ਦੇ ਆਰਥਿਕ ਢਾਂਚੇ ਦੇ ਸੁਧਾਰ ਵਿੱਚ ਯੋਗਦਾਨ ਪਾਵੇਗਾ।
ਸੂਬੇ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਰ, ਅਮਨ ਅਰੋੜਾ, ਦਵਿੰਦਰ ਸਿੰਘ ਲਾਡੀ, ਸ. ਅੰਮ੍ਰਿਤਪਾਲ ਸਿੰਘ, ਵਿਧਾਇਕ ਬਾਘਾਪੁਰਾਣਾ, ਸ. ਰਾਕੇਸ਼ ਪੁਰੀ ਚੇਅਰਮੈਨ ਵਣ ਨਿਗਮ, ਅੰਮ੍ਰਿਤ ਲਾਲ ਅਗਰਵਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ, ਐਸ.ਓ. ਨਵਦੀਪ ਸਿੰਘ ਚੇਅਰਮੈਨ ਸ਼ੂਗਰਫੈੱਡ, ਗੁਰਜੰਟ ਸਿੰਘ ਸਿਵੀਆਂ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ, ਸ. ਬਲਜਿੰਦਰ ਕੌਰ ਸੂਬਾ ਪ੍ਰਧਾਨ (ਮਹਿਲਾ ਵਿੰਗ), ਸ. ਯੋਗਰਾਜ ਸਿੰਘ, ਪੰਜਾਬੀ ਅਦਾਕਾਰ ਸ੍ਰੀਮਤੀ ਮਨਦੀਪ ਕੌਰ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, 'ਆਪ' ਸੀਨੀਅਰ ਬਲਵਿੰਦਰ ਸਿੰਘ, ਜਨਰਲ ਸਕੱਤਰ 'ਆਪ' ਬਠਿੰਡਾ, ਐਡਵੋਕੇਟ ਕਰਮਜੀਤ ਸਿੰਘ ਚਾਹਲ, ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਆਦਿ ਹਾਜ਼ਰ ਸਨ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਖਾਦੀ ਬੋਰਡ ਪੰਜਾਬ ਦੇ ਬੇਰੋਜ਼ਗਾਰ, ਹੁਨਰਮੰਦ ਕਾਮਿਆਂ ਨੂੰ ਸਵੈ-ਰੁਜ਼ਗਾਰ ਬਣਾਉਣ ਅਤੇ ਪੰਜਾਬ ਸਰਕਾਰ ਦੀ ਆਮਦਨ ਵਧਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਦੀ ਬੋਰਡ ਪੰਜਾਬ ਸਰਕਾਰ ਦੀ ਤਰਫੋਂ ਬਿਨਾਂ ਕਿਸੇ ਵਿਸ਼ੇਸ਼ ਵਿੱਤੀ ਬੋਝ ਦੇ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਿਹਾ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।