ਟੀਚਰ ਅਸ਼ਲੀਲ ਕਾਂਡ 'ਚ ਫਸੇ ਚੱਢਾ ਦੇ ਪੁੱਤਰ ਨੇ ਮਾਰੀ ਸਿਰ 'ਚ ਗੋਲੀ
ਏਬੀਪੀ ਸਾਂਝਾ | 03 Jan 2018 03:49 PM (IST)
ਅੰਮ੍ਰਿਤਸਰ: ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਉਹ ਅਜਨਾਲਾ ਵਿਖੇ ਆਪਣੇ ਰਿਸ਼ਤੇਦਾਰ ਦੇ ਘਰ ਗਏ ਹੋਏ ਸਨ, ਜਿੱਥੇ ਉਨ੍ਹਾਂ ਨੇ ਆਪਣੇ ਪਿਸਤੋਲ ਨਾਲ ਸਿਰ ਵਿੱਚ ਗੋਲੀ ਮਾਰੀ ਹੈ। ਜਾਣਕਾਰੀ ਮੁਤਾਬਕ ਗੋਲੀ ਮਾਰਨ ਤੋਂ ਬਾਅਦ ਚਰਨਜੀਤ ਨੂੰ ਆਈਵੀਵਾਈ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਪਰ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਬਾਰੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਿਸ ਨੂੰ ਇਤਲਾਹ ਦਿੱਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਕੁੱਝ ਦਿਨ ਪਹਿਲਾਂ ਇੰਦਰਪ੍ਰੀਤ ਚੱਢਾ ਦੇ ਪਿਤਾ ਚਰਨਜੀਤ ਸਿੰਘ ਚੱਢਾ ਦੀ ਸਕੂਲ ਦੀ ਪ੍ਰਿੰਸੀਪਲ ਨਾਲ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਚਾ ਵਿੱਚ ਸਨ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ ਚਰਨਜੀਤ ਚੱਢਾ ਖ਼ਿਲਾਫ਼ ਪਰਚਾ ਵੀ ਦਰਜ ਕੀਤਾ ਸੀ। ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਦੀ ਕਾਰ ਪੁਲਿਸ ਦੇ ਕਬਜ਼ੇ ਵਿੱਚ ਹੈ। ਪੁਲਿਸ ਮੁਤਾਬਕ ਇੰਦਰਪ੍ਰੀਤ ਚੱਢਾ ਨੇ ਆਪਣੀ ਕਾਰ 'ਚ ਹੀ ਖੁਦਕੁਸ਼ੀ ਕੀਤੀ ਤੇ ਉਸ ਵਕਤ ਕਾਰ ਦਾ ਡਰਾਈਵਰ ਵੀ ਨਾਲ ਸੀ। ਇਹ ਡਰਾਈਵਰ ਹੀ ਜ਼ਖਮੀ ਹਾਲਤ ਵਿੱਚ ਇੰਦਰਪ੍ਰੀਤ ਚੱਢਾ ਨੂੰ ਹਸਪਤਾਲ ਲੈ ਕੇ ਗਿਆ, ਜਿੱਥੇ ਇੰਦਰਪ੍ਰੀਤ ਦੀ ਮੌਤ ਹੋ ਗਈ। ਇੰਦਰਪ੍ਰੀਤ ਦੇ ਕਾਰ ਡਰਾਈਵਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਅੰਦਰਪ੍ਰੀਤ ਚੱਢਾ ਅਜਨਾਲ ਰੋਡ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਿਆ ਸੀ ਪਰ ਰਿਸ਼ਤੇਦਾਰ ਘਰ ਨਹੀਂ ਮਿਲਿਆ। ਵਾਪਸ ਆਉਂਦੇ ਵਕਤ ਇੰਦਰਪ੍ਰੀਤ ਨੇ ਆਪਣੀ ਕਾਰ 'ਚ ਹੀ ਆਪਣੇ ਸਿਰ 'ਚ ਗੋਲੀ ਮਾਰ ਕੇ ਖੁਦਕੁਸੀ ਕਰ ਲਈ।