Punjab News: ਪੰਜਾਬ 'ਚ 'ਇੰਡੀਆ ਗੱਠਜੋੜ' ਦਾ ਪਿਆ 'ਭੋਗ', ਕਾਂਗਰਸ ਨੇ ਕਰ ਦਿੱਤਾ ਵੱਡਾ ਐਲਾਨ, 'ਆਪ' ਦੇ ਵੀ ਤਿੱਖੇ ਤੇਵਰ
Punjab News: ਲੋਕ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਗੱਠਜੋੜ ਨਹੀਂ ਹੋਏਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਹਾਈ ਕਮਾਂਡ
Punjab News: ਲੋਕ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਗੱਠਜੋੜ ਨਹੀਂ ਹੋਏਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣਾਂ ਦੀ ਤਿਆਰੀ ਕਰਨ ਲਈ ਕਿਹਾ ਹੈ। ਇਸ ਤੋਂ ਸਪਸ਼ਟ ਹੈ ਕਿ ਇੰਡੀਆ ਗੱਠਜੋੜ ਦਾ ਫਾਰਮੂਲਾ ਪੰਜਾਬ ਵਿੱਚ ਲਾਗੂ ਨਹੀਂ ਹੋਏਗਾ।
ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਨੇ ਅਜੇ ਤੱਕ ਅਜਿਹਾ ਕੋਈ ਸੰਕੇਤ ਨਹੀਂ ਦਿੱਤਾ ਕਿ 2024 ਦੀਆਂ ਲੋਕ ਸਭਾ ਚੋਣਾਂ ਕਿਸੇ ਦੂਜੇ ਪਾਰਟੀ ਨਾਲ ਮਿਲ ਕੇ ਲੜਨੀਆਂ ਹਨ। ਉਂਝ ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਲੀਡਰ ਦਾਅਵਾ ਕਰ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਹੋਏਗਾ। ਆਮ ਆਦਮੀ ਪਾਰਟੀ ਦੇ ਲੀਡਰ ਵੀ ਇਸ ਦੇ ਹੱਕ ਵਿੱਚ ਨਹੀਂ ਕਿਉਂਕਿ ਇਸ ਨਾਲ ਵੱਡੇ ਸਵਾਲ ਖੜ੍ਹੇ ਹੋ ਜਾਣਗੇ।
ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਲੀਡਰਸ਼ਿਪ ਨੇ ਜਾਤੀ ਸਮੀਕਰਨ ਤੇ ਸਾਰੀਆਂ ਜਾਤਾਂ ਨੂੰ ਨੁਮਾਇੰਦਗੀ ’ਤੇ ਗੌਰ ਕਰਦੇ ਹੋਏ ਉਨ੍ਹਾਂ ਲੋਕਾਂ ਬਾਰੇ ਜਾਣਕਾਰੀ ਮੰਗੀ ਹੈ ਜੋ ਚੋਣ ਲੜ ਸਕਦੇ ਹਨ। ਉਨ੍ਹਾਂ ਕਿਹਾ, ‘‘ਮੈਂ ਕਹਿਣਾ ਚਾਹੁੰਦਾ ਹਾਂ ਕਿ ਹਾਈ ਕਮਾਂਡ ਜਿਸ ਦਾ ਮਤਲਬ (ਕਾਂਗਰਸ ਪ੍ਰਧਾਨ) ਹੈ, ਵੱਲੋਂ ਕੋਈ ਸੁਨੇਹਾ ਆਉਂਦਾ ਹੈ ਤਾਂ ਉਹ ਸੂਬਾਈ ਪ੍ਰਧਾਨ ਹੋਣ ਦੇ ਨਾਤੇ ਮੇਰੇ ਕੋਲ ਆਏਗਾ। ਅਜਿਹਾ ਕੋਈ ਸੁਨੇਹਾ ਕਿ ਤੁਸੀਂ ਮਿਲ ਕੇ ਚੋਣਾਂ ਲੜੋ ਜਾਂ ਕੋਈ ਗੱਠਜੋੜ ਕਰੋ, ਅਜੇ ਤੱਕ ਨਹੀਂ ਆਇਆ।’’
ਰਾਜਾ ਵੜਿੰਗ ਦਾ ਇਹ ਬਿਆਨ ਇਸ ਲਈ ਵੀ ਅਹਿਮ ਹੈ ਕਿ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਵਿੱਚ ਸ਼ਾਮਲ ਪਾਰਟੀਆਂ ਵੱਖ ਵੱਖ ਰਾਜਾਂ ਵਿੱਚ ਸੀਟਾਂ ਦੀ ਵੰਡ ਲਈ ਦਬਾਅ ਬਣਾ ਰਹੀਆਂ ਹਨ ਤਾਂ ਕਿ ਉਮੀਦਵਾਰਾਂ ਕੋਲ ਪ੍ਰਚਾਰ ਤੇ ਹਾਲਾਤ ਦੀ ਸਮੀਖਿਆ ਲਈ ਢੁੱਕਵਾਂ ਸਮਾਂ ਹੋਵੇ। ਯਾਦ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।