ਚੰਡੀਗੜ੍ਹ: ਕਰਤਾਰਪੁਰ ਕਾਰੀਡੌਰ ਬਾਰੇ ਭਾਰਤ ਤੇ ਪਾਕਿਸਤਾਨ ਵਿਚਾਲੇ ਸਮਝੌਤਾ ਹੋ ਗਿਆ ਹੈ। ਅੱਜ ਦੋਵੇਂ ਦੇਸ਼ਾਂ ਦੇ ਨੁਮਾਇੰਦਿਆਂ ਵੱਲੋਂ ਅੰਤਮ ਸਮਝੌਤੇ 'ਤੇ ਹਸਤਾਖਰ ਕਰ ਦਿੱਤੇ ਗਏ। ਮੀਡੀਆ ਨੂੰ ਇਹ ਜਾਣਕਾਰੀ ਪ੍ਰੈੱਸ ਇਨਫਰਮੇਸ਼ਨ ਬਿਊਰੋ ਭਾਰਤ ਸਰਕਾਰ ਦੇ ਨੁਮਾਇੰਦੇ ਵੱਲੋਂ ਦਿੱਤੀ ਗਈ ਹੈ।
ਦੋਹਾਂ ਦੇਸ਼ਾਂ ਵਿਚਾਲੇ ਹੋਈ ਇਸ ਬੈਠਕ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ। ਬਾਅਦ ਵਿੱਚ ਭਾਰਤ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦਿੱਤੀ ਗਈ।
ਭਾਰਤ-ਪਾਕਿ ਵਿਚਾਲੇ ਕਰਾਰ ਮੁਤਾਬਕ ਭਾਰਤ ਵਾਲੇ ਪਾਸਿਓਂ ਹਰ ਧਰਮ ਦਾ ਸ਼ਰਧਾਲੂ ਦਰਸ਼ਨਾਂ ਲਈ ਜਾ ਸਕੇਗਾ। ਇਹ ਯਾਤਰਾ ਬਗੈਰ ਵੀਜ਼ਾ ਹੋਵੇਗੀ। ਉਂਝ ਸ਼ਰਧਾਲੂਆਂ ਲਈ ਪਾਸਪੋਰਟ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਦੂਜੇ ਦੇਸ਼ਾਂ ਦੇ ਭਾਰਤੀ ਮੂਲ ਦੇ ਨਾਗਰਿਕਾਂ ਲਈ ਪਾਸਪੋਰਟ ਦੇ ਨਾਲ OCI ਕਾਰਡ ਲਿਜਾਣਾ ਜ਼ਰੂਰੀ ਹੋਵੇਗਾ।
ਮੀਡੀਆ ਨੂੰ ਦਿੱਤੀ ਜਾਣਕਾਰੀ ਮੁਤਾਬਕ ਕੌਰੀਡੋਰ ਸਵੇਰ ਤੋਂ ਸ਼ਾਮ ਤੱਕ ਖੁੱਲ੍ਹਾ ਰਹੇਗਾ। ਸ਼ਰਧਾਲੂ ਨੂੰ ਸਵੇਰ ਵੇਲੇ ਜਾ ਕੇ ਉਸੇ ਦਿਨ ਸ਼ਾਮ ਤਕ ਵਾਪਸ ਆਉਣਾ ਪਵੇਗਾ। ਕੋਈ ਵੀ ਸ਼ਰਧਾਲੂ ਪਾਕਿਸਤਾਨ ਵਾਲੇ ਪਾਸੇ ਰਾਤ ਨਹੀਂ ਠਹਿਰ ਸਕੇਗਾ।
ਇਹ ਵੀ ਅਹਿਮ ਹੈ ਕਿ ਸਿਰਫ਼ ਕੁਝ ਦਿਨਾਂ ਨੂੰ ਛੱਡ ਕੇ ਕੌਰੀਡੋਰ ਪੂਰਾ ਸਾਲ ਖੁੱਲ੍ਹਾ ਰਹੇਗਾ। ਸ਼ਰਧਾਲੂ ਦਰਸ਼ਨਾਂ ਲਈ ਇਕੱਲੇ ਜਾਂ ਜਥੇ ਨਾਲ ਜਾ ਸਕਦੇ ਹਨ। ਸ਼ਰਧਾਲੂ ਭਾਰਤ ਵਾਲੇ ਪਾਸਿਓਂ ਪੈਦਲ ਯਾਤਰਾ ਲਈ ਜਾ ਸਕਦੇ ਹਨ।
ਤੈਅ ਹੋਏ ਸਮਝੌਤੇ ਮੁਤਾਬਕ ਭਾਰਤ 10 ਦਿਨ ਪਹਿਲਾਂ ਪਾਕਿਸਤਾਨ ਨੂੰ ਸ਼ਰਧਾਲੂਆਂ ਦੀ ਸੂਚੀ ਭੇਜਿਆ ਕਰੇਗਾ। ਸ਼ਰਧਾਲੂਆਂ ਨੂੰ ਭਾਰਤ ਸਰਕਾਰ ਵੱਲੋਂ SMS ਜਾਂ ਈਮੇਲ ਰਾਹੀਂ ਯਾਤਰਾ ਤੋਂ 3-4 ਦਿਨ ਪਹਿਲਾਂ ਕਨਫਰਮੇਸ਼ਨ ਭੇਜੀ ਜਾਵੇਗੀ। ਪਾਕਿਸਤਾਨ ਵੱਲੋਂ ਗੁਰਦੁਆਰੇ 'ਚ ਸੰਗਤ ਲਈ ਪ੍ਰਸਾਦ ਤੇ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ।
ਆਖਰ ਭਾਰਤ-ਪਾਕਿ ਵਿਚਾਲੇ ਕਰਤਾਰਪੁਰ ਕੌਰੀਡੋਰ ਬਾਰੇ ਸਿਰੇ ਚੜ੍ਹਿਆ ਕਰਾਰ
ਏਬੀਪੀ ਸਾਂਝਾ
Updated at:
24 Oct 2019 02:50 PM (IST)
ਕਰਤਾਰਪੁਰ ਕਾਰੀਡੌਰ ਬਾਰੇ ਭਾਰਤ ਤੇ ਪਾਕਿਸਤਾਨ ਵਿਚਾਲੇ ਸਮਝੌਤਾ ਹੋ ਗਿਆ ਹੈ। ਅੱਜ ਦੋਵੇਂ ਦੇਸ਼ਾਂ ਦੇ ਨੁਮਾਇੰਦਿਆਂ ਵੱਲੋਂ ਅੰਤਮ ਸਮਝੌਤੇ 'ਤੇ ਹਸਤਾਖਰ ਕਰ ਦਿੱਤੇ ਗਏ। ਮੀਡੀਆ ਨੂੰ ਇਹ ਜਾਣਕਾਰੀ ਪ੍ਰੈੱਸ ਇਨਫਰਮੇਸ਼ਨ ਬਿਊਰੋ ਭਾਰਤ ਸਰਕਾਰ ਦੇ ਨੁਮਾਇੰਦੇ ਵੱਲੋਂ ਦਿੱਤੀ ਗਈ ਹੈ।
- - - - - - - - - Advertisement - - - - - - - - -