ਚੰਡੀਗੜ੍ਹ: 20 ਸਤੰਬਰ ਨੂੰ ਹੋਣ ਵਾਲੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਟੀ-20 ਮੈਚ ਨੂੰ ਲੈ ਕੇ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਖਿਡਾਰੀਆਂ ਅਤੇ ਦਰਸ਼ਕਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦਾ।ਅਜਿਹੀ ਸਥਿਤੀ ਵਿੱਚ ਮੁਹਾਲੀ ਦੇ ਫੇਜ਼ 10 ਦੇ ਪੀਸੀਏ ਸਟੇਡੀਅਮ ਅਤੇ ਇਸ ਦੇ ਆਸਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ ਗਿਆ ਹੈ।


ਮੁਹਾਲੀ ਦੇ ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਇਹ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਧਾਰਾ 144 ਤਹਿਤ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰ 'ਚ ਡਰੋਨ ਉਡਾਉਣ 'ਤੇ ਪਾਬੰਦੀ ਹੋਵੇਗੀ।



ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਕਿਸੇ ਵੀ ਫਲਾਇੰਗ ਆਬਜੈਕਟ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨ ਨੂੰ ਉਡਾਉਣ 'ਤੇ ਪੂਰਨ ਪਾਬੰਦੀ ਰਹੇਗੀ। ਹੁਕਮਾਂ ਅਨੁਸਾਰ ਇਹ ਹੁਕਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨਜ਼ੂਰ ਡਰੋਨਾਂ 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 18 ਤੋਂ 20 ਸਤੰਬਰ ਤੱਕ ਲਾਗੂ ਰਹੇਗਾ।


 




ਮੁਹਾਲੀ ਕ੍ਰਿਕਟ ਸਟੇਡੀਅਮ ਵਿੱਚ 26,950 ਦਰਸ਼ਕਾਂ ਦੇ ਬੈਠਣ ਦੀ ਵਿਵਸਥਾ ਹੈ। ਇੱਥੇ ਲੰਬੇ ਸਮੇਂ ਬਾਅਦ ਅੰਤਰਰਾਸ਼ਟਰੀ ਪੱਧਰ ਦਾ ਮੈਚ ਹੋ ਰਿਹਾ ਹੈ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਨੂੰ ਲੈ ਕੇ ਦਰਸ਼ਕਾਂ 'ਚ ਕਾਫੀ ਉਤਸ਼ਾਹ ਹੈ।


ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਡਰੋਨ ਹੁਕਮ ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਬਹੁਤ ਅਹਿਮ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਸਰਹੱਦ ਪਾਰ ਤੋਂ ਡਰੋਨ ਭੇਜਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਚੁੱਕੀਆਂ ਹਨ। ਇਸ ਤੋਂ ਇਲਾਵਾ 10 ਮਈ ਨੂੰ ਮੋਹਾਲੀ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਵੀ ਆਰਪੀਜੀ ਨਾਲ ਹਮਲਾ ਕੀਤਾ ਗਿਆ ਹੈ। ਅਜਿਹੇ 'ਚ ਵਿਦੇਸ਼ੀ ਖਿਡਾਰੀਆਂ ਦੀ ਸੁਰੱਖਿਆ ਵੀ ਬਹੁਤ ਜ਼ਰੂਰੀ ਹੋ ਜਾਂਦੀ ਹੈ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ