ਪੜਚੋਲ ਕਰੋ

'ਆਪ' ਦਾ ਇਲਜ਼ਾਮ, ਭਾਜਪਾ ਤੇ ਕਾਂਗਰਸ ਸਰਕਾਰਾਂ ਦੀਆਂ ਗਲਤ ਖੇਤੀ ਨੀਤੀਆਂ ਕਾਰਨ ਭਾਰਤ ਖਾਧ ਉਦਪਾਦਾਂ ਲਈ ਦੂਜੇ ਦੇਸ਼ਾਂ 'ਤੇ ਨਿਰਭਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੂਜੇ ਦੇਸ਼ਾਂ 'ਤੇ ਖਾਧ ਪਦਾਰਥਾਂ ਲਈ ਭਾਰਤ ਦੀ ਨਿਰਭਰਤਾ 'ਤੇ ਮੁੜ ਗੌਰ ਕਰਨ ਦਾ ਬੇਹੱਦ ਢੁਕਵਾਂ ਸਮਾਂ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੂਜੇ ਦੇਸ਼ਾਂ 'ਤੇ ਖਾਧ ਪਦਾਰਥਾਂ ਲਈ ਭਾਰਤ ਦੀ ਨਿਰਭਰਤਾ 'ਤੇ ਮੁੜ ਗੌਰ ਕਰਨ ਦਾ ਬੇਹੱਦ ਢੁਕਵਾਂ ਸਮਾਂ ਹੈ। ਚੀਮਾ ਨੇ ਕਿਹਾ ਕਿ ਭਾਰਤ ਵੱਡੀ ਮਾਤਰਾ ਵਿੱਚ ਖਾਣ ਵਾਲੇ ਤੇਲਾਂ ਦਾ ਆਯਾਤ ਕਰਦਾ ਹੈ, ਜਦੋਂ ਕਿ ਦੇਸ਼ ਦੇ ਕਿਸਾਨ ਇਨਾਂ ਚੀਜ਼ਾਂ ਦਾ ਉਤਪਾਦਨ ਕਰਨ ਵਿੱਚ ਪੂਰੀ ਤਰਾਂ ਸਮਰੱਥ ਹਨ।

ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਗਲਤ ਖੇਤੀ ਨੀਤੀਆਂ ਕਾਰਨ ਦੇਸ਼ ਨੂੰ ਹਜ਼ਾਰਾਂ ਖਾਧ ਪਦਾਰਥ ਵਿਦੇਸ਼ਾਂ ਤੋਂ ਮੰਗਵਾਉਣੇ ਪੈਂਦੇ ਹਨ। ਉਨਾਂ ਜ਼ੋਰ ਦੇ ਕੇ ਕਿਹਾ ਕਿ ਖੇਤੀ ਵਿੱਚ ਆਤਮ ਨਿਰਭਰਤਾ ਹੀ ਭਾਰਤ ਨੂੰ ਸਹੀ ਮਾਅਇਨੇ ਵਿੱਚ 'ਆਤਮ ਨਿਰਭਰ' ਬਣਾ ਸਕਦੀ ਹੈ।

'ਆਪ' ਆਗੂ ਨੇ ਕਿਹਾ ਕਿ ਭਾਰਤ ਹਰ ਸਾਲ ਯੂਕਰੇਨ ਤੋਂ 1,371 ਮਿਲੀਅਨ ਡਾਲਰ ਮੁੱਲ ਦਾ ਸੂਰਜਮੁਖੀ ਤੇਲ ਆਯਾਤ ਕਰਦਾ ਹੈ। ਜੇ ਪੰਜਾਬ ਦੇ ਕੇਵਲ ਦੋ ਜ਼ਿਲੇ ਸੂਰਜਮੁਖੀ ਦੀ ਖੇਤੀ ਸ਼ੁਰੂ ਕਰ ਦੇਣ ਤਾਂ ਦੇਸ਼ ਦੀ ਇਹ ਜ਼ਰੂਰਤ ਅਸਾਨੀ ਨਾਲ ਪੂਰੀ ਹੋ ਸਕਦੀ ਹੈ। 

ਚੀਮਾ ਨੇ ਕਿਹਾ ਕਿ ਤਿਲਹਨ ਫ਼ਸਲਾਂ ਦਾ ਉਚਿਤ ਮੰਡੀਕਰਨ ਨਾ ਹੋਣ ਅਤੇ ਕਈ ਫ਼ਸਲਾਂ 'ਤੇ ਐਮ.ਐਸ.ਪੀ ਨਾ ਹੋਣ ਕਾਰਨ ਦੇਸ਼ ਦੇ ਕਿਸਾਨ ਫਸਲਾਂ ਵਿੱਚ ਬਦਲਾਅ ਨਹੀਂ ਕਰਦੇ। ਉਨਾਂ ਕਿਹਾ ਜੇ ਭਾਰਤ 1,371 ਮਿਲੀਅਨ ਡਾਲਰ ਦਾ ਸੂਰਜਮੁਖੀ ਤੇਲ ਆਯਾਤ ਕਰਨ ਦੀ ਥਾਂ ਇਹ ਪੈਸਾ ਤਿਲਹਨ ਫ਼ਸਲਾਂ ਨੂੰ ਪ੍ਰਫੁਲਤ ਕਰਨ ਲਈ ਕਿਸਾਨਾਂ 'ਤੇ ਖਰਚ ਕਰੇ ਤਾਂ ਭਾਰਤ ਤਿਲਹਨ ਦਾ ਆਯਾਤ ਕਰਨ ਦੀ ਥਾਂ ਨਿਰਯਾਤ ਕਰਨ ਦੀ ਸਥਿਤੀ 'ਚ ਆ ਜਾਵੇਗਾ। ਉਨਾਂ ਕਿਹਾ ਅੱਜ ਦੂਜੇ ਦੇਸ਼ਾਂ 'ਤੇ ਨਿਰਭਰਤਾ ਕਾਂਗਰਸ ਅਤੇ ਭਾਜਪਾ ਸਰਕਾਰਾਂ ਦੀ ਨਾਕਾਮੀ ਦਾ ਸਬੂਤ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਖੇਤੀ ਪ੍ਰਧਾਨ ਦੇਸ਼ ਹੈ। ਖੇਤੀ ਖੇਤਰ ਵਿਚ ਭਾਰਤੀ ਦੀ ਨਿਰਯਾਤ- ਆਯਾਤ ਦੇ ਘਾਟੇ ਨੂੰ ਸਹੀ ਖੇਤੀ ਨੀਤੀਆਂ ਅਤੇ ਖੇਤੀ ਆਧਾਰਿਤ ਉਦਯੋਗਾਂ ਨਾਲ ਖਤਮ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਜੇ ਕਣਕ ਅਤੇ ਚੌਲ ਸਮੇਤ ਹੋਰ ਫਸਲਾਂ ਦਾ ਸਹੀ ਮੰਡੀਕਰਨ ਅਤੇ ਐਮ.ਐਸ.ਪੀ ਪੱਕੀ ਕੀਤੀ ਜਾਵੇ ਤਾਂ ਭਾਰਤ ਖੇਤੀ ਆਧਾਰਿਤ ਉਦਪਾਦਾਂ ਦਾ ਸਭ ਤੋਂ ਵੱਡਾ ਨਿਰਯਾਤਕ ਦੇਸ਼ ਬਣ ਸਕਦਾ ਹੈ। ਉਨਾਂ ਕਿਹਾ ਕਿ ਪੰਜਾਬ ਕੋਲ ਭਾਰਤ ਦੀਆਂ ਖਾਣ ਵਾਲੇ ਤੇਲ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਦੀ ਲੋੜੀਂਦੀ ਸਮਰੱਥਾ ਹੈ। ਪਰ ਜ਼ਰੂਰੀ ਹੈ ਕਿ ਤਿਲਹਨ ਦੀ ਖੇਤੀ ਲਈ ਕਿਸਾਨਾਂ ਨੂੰ ਸਰਕਾਰ ਉਤਸ਼ਾਹਿਤ ਕਰੇ।

ਚੀਮਾ ਨੇ ਸਵਾਲ ਕਰਦਿਆਂ ਕਿਹਾ ਕਿ ਆਖਰ ਹਰੀ ਕਰਾਂਤੀ ਤੋਂ ਬਾਅਦ ਭਾਰਤ ਵਿੱਚ ਕੋਈ ਹੋਰ ਖੇਤੀ ਕਰਾਂਤੀ ਕਿਉਂ ਨਹੀਂ ਹੋਈ? ਜਿਹੜੀ ਖਾਧ ਪਦਾਰਥਾਂ ਦੇ ਮਾਮਲੇ ਵਿੱਚ ਭਾਰਤ ਨੂੰ ਨਿਰਭਰ ਬਣਾ ਸਕੇ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰ ਸਕੇ। ਉਨਾਂ ਕਿਹਾ ਕਿ ਖੇਤੀ ਅਤੇ ਕਿਸਾਨਾਂ ਨਾਲ ਸਬੰਧਿਤ ਨੀਤੀਆਂ ਤਿਆਰ ਕਰਨ ਵਿੱਚ ਕਾਂਗਰਸ ਤੇ ਭਾਜਪਾ ਸਰਕਾਰਾਂ 'ਚ ਹਮੇਸ਼ਾਂ ਦੂਰਦ੍ਰਿਸ਼ਟੀ ਦੀ ਘਾਟ ਰਹੀ ਹੈ।ਇਹੀ ਕਾਰਨ ਹੈ ਕਿ ਖੇਤੀ ਪ੍ਰਧਾਨ ਦੇਸ਼ ਹੋਣ ਦੇ ਬਾਵਜੂਦ ਭਾਰਤ ਖਾਧ ਪਦਾਰਥਾਂ ਲਈ ਅੱਜ ਵੀ ਦੂਜੇ ਦੇਸ਼ਾਂ 'ਤੇ ਨਿਰਭਰ ਹੈ। 

 

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget