ਪੜਚੋਲ ਕਰੋ
Advertisement
ਭਾਰਤ ਸਰਕਾਰ ਨੇ ਪੰਜਾਬ ਪੁਲਿਸ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਕੀਤਾ ਐਲਾਨ
Punjab News : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ
Punjab News : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਪੁਲਿਸ ਮੈਡਲ (ਪੀਐਮਜੀ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।
ਸਬ-ਇੰਸਪੈਕਟਰ ਹਰਜੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਸਤਨਾਮ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਦੋਂ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਏਆਈਜੀ ਸੀਆਈਡੀ ਜ਼ੋਨਲ ਅੰਮ੍ਰਿਤਸਰ ਕੁਲਜੀਤ ਸਿੰਘ, ਇੰਸਪੈਕਟਰ ਮਨਮੋਹਨ ਸਿੰਘ, ਇੰਸਪੈਕਟਰ ਰਵਿੰਦਰ ਕੁਮਾਰ, ਇੰਸਪੈਕਟਰ ਵਿਜੈ ਕੁਮਾਰ, ਇੰਸਪੈਕਟਰ ਰਾਜਵੰਤ ਸਿੰਘ, ਇੰਸਪੈਕਟਰ ਕੈਲਾਸ਼ ਚੰਦ ਅਤੇ ਇੰਸਪੈਕਟਰ ਪਰਮਜੀਤ ਸਿੰਘ, ਐਸਆਈ ਮਹਿੰਦਰ ਪਾਲ, ਐਸਆਈ ਰਾਮ ਸਿੰਘ, ਐਸਆਈ ਮੱਖਣ ਸਿੰਘ, ਏਐਸਆਈ ਦਰਸ਼ਨ ਕੁਮਾਰ, ਏਐਸਆਈ ਵਰਿੰਦਰ ਸਿੰਘ, ਏਐਸਆਈ ਜਗਦੀਪ ਸਿੰਘ ਅਤੇ ਏਐਸਆਈ ਅਨਿਲ ਕੁਮਾਰ ਸ਼ਾਮਲ ਹਨ।
ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨਾ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪੌਂਗ ਡੈਮ ‘ਚ ਕਰੀਬ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, 5 ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਪੰਜਾਬ
ਤਕਨਾਲੌਜੀ
Advertisement