ਗੁਰਦਾਸਪੁਰ: ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕ ਸਰਹੱਦ 'ਤੇ ਪਿਛਲੇ ਕਾਫ਼ੀ ਦਿਨਾਂ ਤੋਂ ਪਾਕਿਸਤਾਨ ਦੇ ਵੱਲੋਂ ਡਰੋਨ ਭੇਜਿਆ ਜਾ ਰਿਹਾ ਹੈ। ਅੱਜ ਇੱਕ ਵਾਰ ਫਿਰ ਤੋਂ ਸਵੇਰੇ ਕਰੀਬ 5.55 ਵਜੇ ਭਾਰਤ-ਪਾਕ ਸੀਮਾ 'ਤੇ ਪਾਕਿਸਤਾਨ ਵੱਲੋਂ ਡਰੋਨ ਆਇਆ। ਇਸ ਮੌਕੇ ਬੀਐਸਐਫ ਵੱਲੋਂ ਤਾਬੜਤੋੜ ਗੋਲੀਆਂ ਚਲਾਈਆਂ।
ਇਸ ਨਾਲ ਡਰੋਨ ਪਾਕਿਸਤਾਨ ਵੱਲ ਵਾਪਸ ਚਲਾ ਗਿਆ। ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਵੱਲੋਂ ਡਰੋਨ ਭਾਰਤ ਵੱਲ ਭੇਜੇ ਜਾ ਰਹੇ ਹਨ। ਇਸ ਤਹਿਤ ਜਦੋਂ ਕੁੱਝ ਦਿਨ ਪਹਿਲਾਂ ਬੀਐਸਐਫ ਅਤੇ ਪੁਲਿਸ ਨੇ ਚੈਕਿੰਗ ਅਭਿਆਨ ਚਲਾਇਆ ਸੀ। ਤਾਂ ਉਨ੍ਹਾਂ ਨੂੰ ਖੇਤਾਂ ਵਿਚੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ ਸੀ।
ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ ਸਬ-ਇੰਸਪੈਕਟਰ ਅਨਿਲ ਪਵਾਰ ਨੇ ਦੱਸਿਆ, ਉਨ੍ਹਾਂ ਨੂੰ ਸਵੇਰੇ ਇਹ ਜਾਣਕਾਰੀ ਮਿਲੀ ਸੀ ਅਤੇ ਉਹ ਪੁਲਿਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚ ਗਏ ਹਨ ਅਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।
ਪਾਕਿਸਤਾਨ ਵੱਲੋਂ ਆਇਆ ਡਰੋਨ, ਬੀਐਸਐਫ ਵੱਲੋਂ ਫਾਇਰਿੰਗ ਮਗਰੋਂ ਗਿਆ ਵਾਪਸ
ਏਬੀਪੀ ਸਾਂਝਾ
Updated at:
24 Oct 2020 12:52 PM (IST)
ਭਾਰਤ-ਪਾਕ ਸਰਹੱਦ 'ਤੇ ਪਿਛਲੇ ਕਾਫ਼ੀ ਦਿਨਾਂ ਤੋਂ ਪਾਕਿਸਤਾਨ ਦੇ ਵੱਲੋਂ ਡਰੋਨ ਭੇਜਿਆ ਜਾ ਰਿਹਾ ਹੈ। ਅੱਜ ਇੱਕ ਵਾਰ ਫਿਰ ਤੋਂ ਸਵੇਰੇ ਕਰੀਬ 5.55 ਵਜੇ ਭਾਰਤ-ਪਾਕ ਸੀਮਾ 'ਤੇ ਪਾਕਿਸਤਾਨ ਵੱਲੋਂ ਡਰੋਨ ਆਇਆ।
- - - - - - - - - Advertisement - - - - - - - - -