Gurpatwant Pannu Murder Conspiracy: ਅਮਰੀਕਾ ‘ਚ ਖਾਲਿਸਤਾਨੀ ਪੱਖੀ ਲੀਡਰ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਉੱਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡੀ ਗੱਲ ਕਹੀ ਹੈ। ਭਾਰਤੀ ਅਧਿਕਾਰੀ ਉਪਰ ਕਤਲ ਦਾ ਸਾਜਿਸ਼ ਦੇ ਇਲਜ਼ਮ ਲੱਗਣ ਮਗਰੋਂ ਪੀਐਮ ਮੋਦੀ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਸ ਬਾਰੇ ਸਬੂਤ ਮਿਲਣ 'ਤੇ ਜ਼ਰੂਰ ਕਾਰਵਾਈ ਹੋਏਗੀ। 


ਦਰਅਸਲ ਅਮਰੀਕਾ ‘ਚ ਭਾਰਤੀ ਅਧਿਕਾਰੀ ’ਤੇ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵਾਰ ਆਪਣਾ ਬਿਆਨ ਦਿੱਤਾ ਹੈ। ਮੋਦੀ ਨੇ ਸਪੱਸ਼ਟ ਕਿਹਾ ਹੈ ਕਿ ਜੇ ਕਿਸੇ ਭਾਰਤੀ ਸਾਜ਼ਿਸ਼ ਬਾਰੇ ਕੋਈ ਸਬੂਤ ਦਿੱਤਾ ਜਾਂਦਾ ਹੈ ਤਾਂ ਉਹ ਯਕੀਨੀ ਤੌਰ ‘ਤੇ ਇਸ ‘ਤੇ ‘ਵਿਚਾਰ’ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ‘ਕੁਝ ਘਟਨਾਵਾਂ’ ਭਾਰਤ ਤੇ ਅਮਰੀਕਾ ਦੀ ਦੋਸਤੀ ਨੂੰ ਪਟੜੀ ਤੋਂ ਨਹੀਂ ਉਤਾਰ ਸਕਦੀਆਂ। 


ਬਰਤਾਨਵੀ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੂੰ ਇੰਟਰਵਿਊ ’ਚ ਮੋਦੀ ਨੇ ਸਾਫ ਕਿਹਾ ਕਿ ਜੇ ਸਾਡੇ ਕਿਸੇ ਨਾਗਰਿਕ ਨੇ ਕੁਝ ਚੰਗਾ ਜਾਂ ਬੁਰਾ ਕੀਤਾ ਹੈ ਤਾਂ ਅਸੀਂ ਇਸ ‘ਤੇ ਵਿਚਾਰ ਕਰਨ ਲਈ ਤਿਆਰ ਹਾਂ। ਸਾਡੀ ਵਚਨਬੱਧਤਾ ਕਾਨੂੰਨ ਦੇ ਰਾਜ ਲਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ਾਂ ‘ਚ ਮੌਜੂਦ ਕੁਝ ਕੱਟੜਪੰਥੀ ਸਮੂਹਾਂ ਦੀਆਂ ਗਤੀਵਿਧੀਆਂ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ। 


ਪ੍ਰਧਾਨ ਮੰਤਰੀ ਨੇ ਕਿਹਾ, ‘ਕੱਟੜਪੰਥੀ ਤੱਤ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ‘ਤੇ ਧਮਕੀਆਂ ਦੇਣ ਅਤੇ ਹਿੰਸਾ ਭੜਕਾਉਣ ‘ਚ ਲੱਗੇ ਹੋਏ ਹਨ।’ ਇਸ ਤੋਂ ਪਹਿਲਾਂ ਭਾਰਤੀ ਨਾਗਰਿਕ ਨਿਖਿਲ ਗੁਪਤਾ ‘ਤੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗ ਚੁੱਕੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।