ਰੌਬਟ ਦੀ ਰਿਪੋਰਟ


ਚੰਡੀਗੜ੍ਹ/ ਜਲੰਧਰ: ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਣ ਨਾਲ ਪੰਜਾਬ ਵਿੱਚ ਸਿਆਸੀ ਹਲ-ਚੱਲ ਵੀ ਤੇਜ਼ ਹੋ ਗਈ ਹੈ।ਅੱਜ ਜ਼ਿਲ੍ਹਾ ਜਲੰਧਰ ਵਿੱਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੇ ਤਿਰੰਗਾ ਯਾਤਰਾ ਕੱਢੀ।ਅਰਵਿੰਦ ਕੇਜਰੀਵਾਲ ਬੁੱਧਵਾਰ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ 'ਤੇ ਹਨ।


ਕੇਜਰੀਵਾਲ ਨੇ ਜਲੰਧਰ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ, ‘‘ਇਹ ਬਹੁਤ ਸ਼ਾਨਦਾਰ ਤਿਰੰਗਾ ਯਾਤਰਾ ਹੈ। ਜਲੰਧਰ ਦੇ ਲੋਕਾਂ ਨੇ ਸਾਨੂੰ ਬਹੁਤ ਪਿਆਰ ਅਤੇ ਅਸ਼ੀਰਵਾਦ ਦਿੱਤਾ। ਅਸੀਂ ਪੰਜਾਬ ਨੂੰ ਖ਼ੁਸ਼ਹਾਲ ਬਣਾਉਣਾ ਚਾਹੁੰਦੇ ਹਾਂ। ਅਸੀਂ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਾ ਕਾਇਮ ਕਰ ਕੇ ਰਾਜ ਨੂੰ ਅੱਗੇ ਲੈ ਕੇ ਜਾਣਾ ਚਾਹੁੰਦੇ ਹਾਂ।’’ 


ਕੇਜਰੀਵਾਲ ਨੇ ਜਲੰਧਰ ਵਾਸੀਆਂ ਨਾਲ ਵਾਅਦਾ ਕਰਦਿਆਂ ਕਿਹਾ, ‘‘ 2022 ਵਿੱਚ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਜਲੰਧਰ ਵਿੱਚ ਦੇਸ਼ ਦੀ ਸਭ ਤੋਂ ਵੱਡੀ ‘ਸਪੋਰਟਸ ਯੂਨੀਵਰਸਿਟੀ’ ਬਣਾਵਾਂਗੇ।


ਸਪੋਰਟਸ ਯੂਨੀਵਰਸਿਟੀ ਦੇ ਐਲਾਨ ਨਾਲ ਹੀ ਕੇਜਰੀਵਾਲ ਨੇ ਇੱਕ ਹੋਰ ਐਲਾਨ ਕਰਦਿਆਂ ਕਿਹਾ, ‘‘ਦੋਆਬਾ ਅਪ੍ਰਵਾਸੀ ਭਾਰਤੀਆਂ ਦਾ ਗੜ ਹੈ। ਇੱਥੋਂ ਦੇ ਲੋਕਾਂ ਨੂੰ ਫਲਾਈਟ ਫੜਨ ਲਈ ਦਿੱਲੀ, ਚੰਡੀਗੜ੍ਹ ਅਤੇ ਅੰਮ੍ਰਿਤਸਰ ਜਾਣਾ ਪੈਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਜਲੰਧਰ ਦੇ ਲੋਕਾਂ ਨੂੰ ਫਲਾਈਟ ਲੈਣ ਲਈ ਦੂਰ ਨਹੀਂ ਜਾਣਾ ਪਵੇਗਾ। ’’ ਉਨ੍ਹਾਂ ਵਾਅਦਾ ਕੀਤਾ ਕਿ ‘ਆਪ’ ਦੀ ਸਰਕਾਰ ਜਲੰਧਰ ਦੇ ਲੋਕਾਂ ਦੀ ਸਹੂਲਤ ਲਈ ਜਲੰਧਰ ’ਚ ਕੌਮਾਂਤਰੀ ਹਵਾਈ ਅੱਡਾ’ ਬਣਾਏਗੀ। 


 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ