ਪਾਕਿਸਤਾਨ ਵੱਲੋਂ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਗੁਰਦੁਆਰਾ ਖੋਲ੍ਹੇ ਜਾਣ ਮਗਰੋਂ ਭਾਰਤ ਵੱਲੋਂ ਲਾਂਘਾ ਮੁੜ ਖੋਲ੍ਹਣ ਬਾਰੇ ਫੈਸਲਾ ਦੇਸ਼ 'ਚ ਕੋਰੋਨਾ ਹਾਲਾਤ 'ਤੇ ਪਾਬੰਦੀਆਂ 'ਚ ਛੋਟ ਦੇ ਆਧਾਰ 'ਤੇ ਲਿਆ ਜਾਵੇਗਾ। ਭਾਰਤੀ ਵਿਦੇਸ਼ ਵਿਭਾਗ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕੋਵਿਡ 19 ਦੇ ਮੱਦੇਨਜ਼ਰ ਹੀ ਕਰਤਾਰਪੁਰ ਲਾਂਘਾ ਬੰਦ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਹੁਣ ਲਾਂਘਾ ਖੋਲ੍ਹਣ ਬਾਬਤ ਕੇਂਦਰੀ ਗ੍ਰਹਿ ਮੰਤਰਾਲੇ ਤੇ ਸਿਹਤ ਮੰਤਰਾਲੇ ਸਮੇਤ ਸਾਰੀਆਂ ਅਥਾਰਟੀਜ਼ ਨਾਲ ਲਗਾਤਾਰ ਸੰਪਰਪਕ 'ਚ ਹਾਂ। ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਬਾਰੇ ਫੈਸਲਾ ਭਾਰਤ 'ਚ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦਿਆਂ ਜੋ ਛੋਟਾਂ ਦਿੱਤੀਆਂ ਜਾ ਰਹੀਆਂ ਹਨ ਉਸੇ ਦੇ ਆਧਾਰ 'ਤੇ ਲਿਆ ਜਾਵੇਗਾ।
ਓਧਰ ਪਾਕਿਸਤਾਨ ਨੇ ਦੋ ਦਿਨ ਪਹਿਲਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸ਼ਰਧਾਲੂਆਂ ਲਈ ਮੁੜ ਤੋਂ ਖੋਲ੍ਹ ਦਿੱਤਾ ਹੈ। ਪਰ ਭਾਰਤ ਵਾਲੇ ਪਾਸੇ ਲਾਂਘਾ ਫਿਲਹਾਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬੰਦ ਪਿਆ ਹੈ।