Pakistan: ਹੜ੍ਹ ਦੇ ਪਾਣੀ 'ਚ ਰੁੜ੍ਹ ਕੇ ਪਾਕਿਸਤਾਨ ਪੁੱਜਾ ਭਾਰਤੀ ਨਾਗਰਿਕ, ਖੁਫ਼ੀਆ ਏਜੰਸੀ ਕਰ ਰਹੀ ਜਾਂਚ
Indian citizen: ਹੁਣ ਖਬਰ ਆਈ ਹੈ ਕਿ ਇੱਕ ਭਾਰਤੀ ਨਾਗਰਿਕ ਪਾਣੀ ਦੇ ਵਿੱਚ ਰੁੜ੍ਹ ਕੇ ਲਹਿੰਦੇ ਪੰਜਾਬ ਪਹੁੰਚ ਗਿਆ ਹੈ।
Indian citizen: ਜੁਲਾਈ ਮਹੀਨੇ ਤੋਂ ਹੀ ਉੱਤਰ ਭਾਰਤ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਰਕੇ ਕਈ ਸੂਬਿਆਂ ਦੇ ਵਿੱਚ ਹੜ੍ਹ ਆ ਗਏ। ਪੰਜਾਬ ਸੂਬੇ ਵਿੱਚ ਵੀ ਹੜ੍ਹਾਂ ਦੇ ਪਾਣੀ ਨੇ ਮਾਰ ਕੀਤੀ ਹੈ। ਜਿਸ ਕਰਕੇ ਦਰਿਆਵਾਂ ਦੇ ਪਾਣੀਆਂ ਦਾ ਪੱਧਰ ਵਧਿਆ ਹੋਇਆ ਹੈ। ਹੁਣ ਖਬਰ ਆਈ ਹੈ ਕਿ ਇੱਕ ਭਾਰਤੀ ਨਾਗਰਿਕ ਪਾਣੀ ਦੇ ਵਿੱਚ ਰੁੜ੍ਹ ਕੇ ਲਹਿੰਦੇ ਪੰਜਾਬ ਪਹੁੰਚ ਗਿਆ ਹੈ। ਸਤਲੁਜ ਦਰਿਆ ਦੇ ਹੜ੍ਹ ਦੇ ਪਾਣੀ ਦੇ ਨਾਲ ਵਹਿ ਕੇ ਪਾਕਿਸਤਾਨ ਪਹੁੰਚੇ ਇੱਕ ਬੋਲੇ ਭਾਰਤੀ ਨਾਗਰਿਕ ਨੂੰ ਜਾਂਚ ਲਈ ਖੁਫ਼ੀਆ ਏਜੰਸੀ ਨੂੰ ਸੌਂਪ ਦਿੱਤਾ ਗਿਆ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
ਭਾਰਤੀ ਨਾਗਰਿਕ ਬਹਿਰਾ ਹੈ ਅਤੇ ਇਸ਼ਾਰਿਆਂ ਰਾਹੀਂ ਗੱਲਬਾਤ ਸਮਝਦਾ
‘ਰੇਸਕਿਊ 1122’ ਦੇ ਬੁਲਾਰੇ ਨੇ ਦਸਿਆ, ‘‘50 ਸਾਲ ਦਾ ਭਾਰਤੀ ਨਾਗਰਿਕ ਬਹਿਰਾ ਹੈ ਅਤੇ ਇਸ਼ਾਰਿਆਂ ਰਾਹੀਂ ਗੱਲਬਾਤ ਕਰਦਾ ਹੈ। ਉਸ ਨੇ ਕਿਹਾ ਕਿ ਉਹ ਹਿੰਦੂ ਹੈ ਅਤੇ ਹੜ੍ਹ ਦਾ ਪਾਣੀ ਉਸ ਨੂੰ ਵਹਾ ਕੇ ਇੱਥੇ ਲੈ ਕੇ ਆਇਆ ਹੈ।’’
ਸਤਲੁਜ ਦੇ ਹੜ੍ਹ ਦੇ ਪਾਣੀ ’ਚ ਰੁੜ੍ਹਿਆ
ਬੁਲਾਰੇ ਨੇ ਦਸਿਆ ਕਿ ਇਹ ਵਿਅਕਤੀ ਇਥੋਂ ਕਰੀਬ 70 ਕਿਲੋਮੀਟਰ ਦੂਰ ਪੰਜਾਬ ਸੂਬੇ ਦੇ ਕਸੂਰ ਜ਼ਿਲ੍ਹੇ ਦੇ ਗੰਡਾ ਸਿੰਘ ਵਾਲਾ ਖੇਤਰ ਨੇੜੇ ਸਤਲੁਜ ਦੇ ਹੜ੍ਹ ਦੇ ਪਾਣੀ ’ਚ ਰੁੜ੍ਹ ਜਾਣ ਤੋਂ ਬਾਅਦ ਮੰਗਲਵਾਰ ਨੂੰ ਪਾਕਿਸਤਾਨ ਪਹੁੰਚ ਗਿਆ।
ਮੈਡੀਕਲ ਜਾਂਚ ਮਗਰੋਂ ਭਾਰਤੀ ਨਾਗਰਿਕ ਨੂੰ ਜਾਂਚ ਲਈ ਖੁਫੀਆ ਏਜੰਸੀ ਦੇ ਹਵਾਲੇ ਕਰ ਦਿਤਾ ਗਿਆ ਹੈ। ‘ਡਾਅਨ’ ਅਖਬਾਰ ਦੀ ਇਕ ਰੀਪੋਰਟ ਅਨੁਸਾਰ, ਆਦਮੀ ਦੇ ਸੱਜੇ ਹੱਥ ’ਤੇ ਹਿੰਦੀ ਵਿਚ ਖੁਣਿਆ ਹੋਇਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਉਸ ਵਿਅਕਤੀ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ। ਹੁਣ ਦੇਖਣਾ ਹੋਵੇਗਾ ਕਿ ਦੋਵੇਂ ਦੇਸ਼ ਇਸ ਮਾਮਲੇ ਦੇ ਵਿੱਚ ਕੀ ਕਦਮ ਚੁੱਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।