ਪੜਚੋਲ ਕਰੋ

ਅਮਰੀਕਾ ਨੇ ਕੱਸਿਆ ਭਾਰਤੀਆਂ 'ਤੇ ਸ਼ਿਕੰਜਾ, ਔਰਤਾਂ ਸਣੇ ਸੈਂਕੜੇ ਲੋਕ ਦੇਸ਼ 'ਚੋਂ ਕੱਢੇ

ਅਮਰੀਕਾ ਨੇ ਗੈਰਕਾਨੂੰਨੀ ਤੌਰ ’ਤੇ ਆਉਣ ਵਾਲਿਆਂ ਵਿਰੁੱਧ ਸਿਕੰਜ਼ਾ ਕੱਸ ਦਿੱਤਾ ਹੈ। ਲੰਘੇ ਸੱਤ ਮਹੀਨਿਆਂ ਵਿੱਚ 929 ਭਾਰਤੀਆਂ ਨੂੰ ਵਾਪਸ ਭੇਜਿਆ ਜਾ ਚੁੱਕਾ ਹੈ ਜਿਨ੍ਹਾਂ ਵਿੱਚ 42 ਔਰਤਾਂ ਵੀ ਸ਼ਾਮਲ ਹਨ। ਇਹ ਕਾਰਵਾਈ ਅਮਰੀਕਾ ਦੇ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕਰਨ ਕਰਕੇ ਕੀਤੀ ਗਈ ਹੈ।

ਚੰਡੀਗੜ੍ਹ: ਅਮਰੀਕਾ ਨੇ ਗੈਰਕਾਨੂੰਨੀ ਤੌਰ ’ਤੇ ਆਉਣ ਵਾਲਿਆਂ ਵਿਰੁੱਧ ਸਿਕੰਜ਼ਾ ਕੱਸ ਦਿੱਤਾ ਹੈ। ਲੰਘੇ ਸੱਤ ਮਹੀਨਿਆਂ ਵਿੱਚ 929 ਭਾਰਤੀਆਂ ਨੂੰ ਵਾਪਸ ਭੇਜਿਆ ਜਾ ਚੁੱਕਾ ਹੈ ਜਿਨ੍ਹਾਂ ਵਿੱਚ 42 ਔਰਤਾਂ ਵੀ ਸ਼ਾਮਲ ਹਨ। ਇਹ ਕਾਰਵਾਈ ਅਮਰੀਕਾ ਦੇ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕਰਨ ਕਰਕੇ ਕੀਤੀ ਗਈ ਹੈ। ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਮੁਤਾਬਕ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ (ਆਈਸੀਈ) ਵਿਭਾਗ ਵੱਲੋਂ ਸੂਚਨਾ ਦੀ ਆਜ਼ਾਦੀ ਐਕਟ (ਐਫਓਆਈਏ) ਤਹਿਤ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ ਅਮਰੀਕਾ ਦੇ ਵਿੱਤੀ ਸਾਲ 2014 ਤੋਂ ਹੁਣ ਤਕ ਸੰਯੁਕਤ ਰਾਜ ਅਮਰੀਕਾ ਵੱਲੋਂ ਦੇਸ਼ ਤੋਂ ਬਾਹਰ ਕੱਢੇ ਜਾਣ ਵਾਲੇ ਭਾਰਤੀਆਂ ਦੀ ਇਹ ਸਭ ਤੋਂ ਵੱਡੀ ਗਿਣਤੀ ਸੀ ਜਿਸ ਵਿੱਚ 6 ਔਰਤਾਂ ਸਣੇ ਸਿਰਫ 87 ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਇਸੇ ਤਰ੍ਹਾਂ ਵਿੱਤੀ ਸਾਲ 2015 ਵਿਚ ਸਿਰਫ 202 ਮਰਦ ਤੇ ਭਾਰਤੀ ਮੂਲ ਦੇ 22 ਔਰਤਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਵਿੱਤੀ ਸਾਲ 2016 ਵਿੱਚ ਸਿਰਫ 102 ਪੁਰਸ਼ ਤੇ ਇੱਕ ਔਰਤ, ਵਿੱਤੀ ਸਾਲ 2017 ਵਿੱਚ 343 ਮਰਦ ਤੇ 15 ਔਰਤਾਂ ਤੇ ਵਿੱਤੀ ਸਾਲ 2018 ਵਿੱਚ 323 ਮਰਦ ਤੇ 18 ਔਰਤਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਇਨ੍ਹਾਂ ਕੱਢੇ ਗਏ ਭਾਰਤੀਆਂ ਵਿੱਚ ਪੰਜਾਬੀ ਕਿੰਨੇ ਸਨ ਇਸ ਦੀ ਕੋਈ ਪੁਖਤਾ ਜਾਣਕਾਰੀ ਨਹੀਂ ਮਿਲ ਸਕੀ। ਹਾਸਲ ਜਾਣਕਾਰੀ ਅਨੁਸਾਰ ਅਮਰੀਕਾ ਨੇ 1990 ਤੋਂ ਅਣਅਧਿਕਾਰਤ ਪਰਵਾਸੀਆਂ ਨੂੰ ਵਾਪਸ ਭੇਜਣ ਦੇ ਮਾਮਲੇ ’ਚ ਤੇਜ਼ੀ ਲਿਆਂਦੀ ਹੈ। ਯੂਐਸ-ਮੈਕਸਿਕੋ ਸਰਹੱਦ ’ਤੇ ਕੀਤੀਆਂ ਗਈਆਂ ਗ੍ਰਿਫਤਾਰੀਆਂ ਦਾ ਅੰਕੜਾ ਵਿੱਤੀ ਸਾਲ 2019 ਦੌਰਾਨ ਕੁੱਲ 10 ਲੱਖ ਦੇ ਅੰਕੜਿਆਂ ਤੱਕ ਪਹੁੰਚਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਬਹੁਤ ਸਾਰੇ ਭਾਰਤੀ ਮੂਲ ਦੇ ਗੈਰਕਾਨੂੰਨੀ ਪਰਵਾਸੀ ਲਾਤੀਨੀ ਅਮਰੀਕਾ ਵਿਚੋਂ ਲੰਘਦੇ ਸਨ, ਜੋ ਬਹੁਤ ਖਤਰਨਾਕ ਰਸਤੇ ਹਨ ਜਿੱਥੇ ਅਕਸਰ ਹੀ ਨੌਜਵਾਨਾਂ ਦੀਆਂ ਮੌਤਾਂ ਹੋ ਜਾਂਦੀਆਂ ਹਨ। ਰਾਸ਼ਟਰਪਤੀ ਟਰੰਪ ਦੇ ਪ੍ਰਸ਼ਾਸਨ ਦੌਰਾਨ ਦੇਸ਼ ਨਿਕਾਲੇ ਦੀ ਦਰ ਓਬਾਮਾ ਪ੍ਰਸ਼ਾਸਨ ਨਾਲੋਂ ਘੱਟ ਦੱਸੀ ਜਾ ਰਹੀ ਹੈ। ਹਾਲਾਂਕਿ ਰਾਸ਼ਟਰਪਤੀ ਟਰੰਪ ਨੇ ਸਾਲ 2016 ਵਿੱਚ ਚੋਣ ਜਿੱਤਣ ਤੋਂ ਬਾਅਦ ਹੀ ਗੈਰਕਾਨੂੰਨੀ ਤੌਰ ’ਤੇ ਅਮਰੀਕਾ ਵਿੱਚ ਆਏ ਲੋਕਾਂ ਨੂੰ ਵਾਪਸ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਨੇ ਇਮੀਗ੍ਰੇਸ਼ਨ ’ਤੇ ਰੋਕ ਲਗਾਈ ਹੋਈ ਹੈ ਪਰ ਉਨ੍ਹਾਂ ਦਾ ਪ੍ਰਸ਼ਾਸਨ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਦੇਸ਼ ਨਿਕਾਲੇ ਦੀ ਰਫਤਾਰ ਤੋਂ ਕਿਤੇ ਪਿੱਛੇ ਹੈ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਲੇਡੀ SHO ਨਾਲ ਹੋਈ ਬਦਸਲੂਕੀ, ਨਿਹੰਗਾਂ ਵਿਚਾਲੇ ਝੜਪ ਰੋਕਣ ਪਹੁੰਚੀ ਸੀ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ਲੇਡੀ SHO ਨਾਲ ਹੋਈ ਬਦਸਲੂਕੀ, ਨਿਹੰਗਾਂ ਵਿਚਾਲੇ ਝੜਪ ਰੋਕਣ ਪਹੁੰਚੀ ਸੀ; ਮੱਚਿਆ ਚੀਕ ਚੀਹਾੜਾ
ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਨਾਲ ਜੁੜਿਆ ਮਾਮਲਾ; ਕਈ ਦੇਸ਼ਾਂ 'ਚ ਨਸ਼ਾ ਕਰਦਾ ਸੀ ਸਪਲਾਈ
ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਨਾਲ ਜੁੜਿਆ ਮਾਮਲਾ; ਕਈ ਦੇਸ਼ਾਂ 'ਚ ਨਸ਼ਾ ਕਰਦਾ ਸੀ ਸਪਲਾਈ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ
ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ
ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ

Embed widget