Nijjar murder case: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨ ਸਮਰਥਕ ਸਿੱਖ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ‘ਭਾਰਤ ਸਰਕਾਰ ਦੇ ਏਜੰਟਾਂ’ ਦੀ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਮਗਰੋਂ ਤਹਿਲਕਾ ਮੱਚ ਗਿਆ ਹੈ। ਇਸ ਦੌਰਾਨ ਕੈਨੇਡਾ ਵਿੱਚ ਭਾਰਤ ਦੇ ਸੀਨੀਅਰ ਡਿਪਲੋਮੈਟ ਪਵਨ ਕੁਮਾਰ ਰਾਏ ਵੀ ਚਰਚਾ ਵਿੱਚ ਹਨ। ਕੈਨੇਡਾ ਨੇ ਪਵਨ ਕੁਮਾਰ ਰਾਏ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਹੈ।
ਦਰਅਸਲ ਪੰਜਾਬ ਕਾਡਰ ਨਾਲ ਸਬੰਧਤ ਆਈਪੀਐਸ ਅਧਿਕਾਰੀ ਪਵਨ ਕੁਮਾਰ ਰਾਏ ਕੈਨੇਡਾ ਸਥਿਤ ਭਾਰਤੀ ਹਾਈ ਕਮਿਸ਼ਨਰ ਦੇ ਦਫ਼ਤਰ ਵਿੱਚ ਤਾਇਨਾਤ ਅਜਿਹਾ ਅਧਿਕਾਰੀ ਹੈ ਜੋ ਹਰਦੀਪ ਨਿੱਝਰ ਕਤਲ ਮਾਮਲੇ ਨੂੰ ਲੈ ਕੇ ਸੁਰਖ਼ੀਆਂ ਵਿੱਚ ਆਇਆ ਹੈ। ਉਹ ਪਿਛਲੇ ਸਮੇਂ ਤੋਂ ਕੈਨੇਡਾ ਦੇ ਸਫਾਰਤਖਾਨੇ ਵਿੱਚ ਤਾਇਨਾਤ ਹੈ। ਇਸੇ ਅਧਿਕਾਰੀ ਨੂੰ ਕੈਨੇਡੀਅਨ ਸਰਕਾਰ ਨੇ ਭਾਰਤ ਵਾਪਸ ਜਾਣ ਲਈ ਕਿਹਾ ਹੈ।
ਹਾਸਲ ਜਾਣਕਾਰੀ ਮੁਤਾਬਕ ਰਾਏ 1997 ਬੈਚ ਦਾ ਪੁਲਿਸ ਅਧਿਕਾਰੀ ਹੈ ਜੋ ਬਿਹਾਰ ਰਾਜ ਨਾਲ ਸਬੰਧਤ ਹੈ। ਉਹ ਪੰਜਾਬ ਵਿੱਚ ਜਲੰਧਰ, ਤਰਨ ਤਾਰਨ ਤੇ ਮੋਗਾ ਜ਼ਿਲ੍ਹਿਆਂ ਦੇ ਐਸਐਸਪੀ ਵਜੋਂ ਸੇਵਾਵਾਂ ਨਿਭਾਅ ਚੁੱਕਾ ਹੈ। ਉਹ ਸਾਲ 2010 ਵਿੱਚ ਕੇਂਦਰੀ ਡੈਪੂਟੇਸ਼ਟਨ ’ਤੇ ਗਿਆ ਸੀ। ਉਸ ਤੋਂ ਬਾਅਦ ਰਾਏ ਦੀ ਤਾਇਨਾਤੀ ‘ਰਾਅ’ ਵਿੱਚ ਹੋਈ ਸੀ।
ਜਸਟਿਨ ਟਰੂਡੋ ਬੋਲੇ ਗੰਭੀਰਤਾ ਨਾਲ ਲਿਆ ਜਾਵੇ ਮਾਮਲਾ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਹ ਭਾਰਤ ਨੂੰ ‘ਭੜਕਾ’ ਜਾਂ ‘ਤਣਾਅ’ ਨਹੀਂ ਵਧਾ ਰਹੇ, ਪਰ ਨਵੀਂ ਦਿੱਲੀ ਨੂੰ ਅਪੀਲ ਕਰਦੇ ਹਨ ਕਿ ਵੱਖਵਾਦੀ ਸਿੱਖ ਆਗੂ ਦੀ ਹੱਤਿਆ ਨੂੰ ‘ਪੂਰੀ ਗੰਭੀਰਤਾ’ ਨਾਲ ਲਿਆ ਜਾਵੇ। ਟਰੂਡੋ ਨੇ ਕਿਹਾ, ‘ਅਸੀਂ ਸਭ ਸਪੱਸ਼ਟ ਕਰਨ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਾਂ, ਤੇ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਸਾਰੀਆਂ ਪ੍ਰਕਿਰਿਆਵਾਂ ਦਾ ਪਾਲਣ ਹੋਵੇ।’
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।