ਚੰਡੀਗੜ੍ਹ: ਭਾਰਤੀ ਫੁੱਟਬਾਲ ਟੀਮ ਦੇ ਗੋਲਕੀਪਰ, ਅਮਰਿੰਦਰ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਬੰਧਤ ਟਵੀਟ 'ਚ ਗਲਤ ਟੈਗ ਕੀਤੇ ਜਾਣ ਕਾਰਨ ਪਰੇਸ਼ਾਨ ਹਨ। ਦਰਅਸਲ ਕੈਪਟਨ ਅਮਰਿੰਦਰ ਸਿੰਘ ਅੱਜ-ਕਲ੍ਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸੁਰਖੀਆਂ 'ਚ ਬਣੇ ਹੋਏ ਹਨ।

Continues below advertisement


ਗੋਲਕੀਪਰ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਪੱਤਰਕਾਰਾਂ, ਮੀਡੀਆ ਤੇ ਹੋਰ ਸਬੰਧਤ ਧਿਰਾਂ ਨੂੰ ਅਪੀਲ ਕੀਤੀ ਕਿ 'ਮੈਂ ਅਮਰਿੰਦਰ ਸਿੰਘ, ਭਾਰਤੀ ਫੁੱਟਬਾਲ ਟੀਮ ਦਾ ਗੋਲਕੀਪਰ ਹਾਂ ਤੇ ਪੰਜਾਬ ਦਾ ਸਾਬਕਾ ਮੁੱਖ ਮੰਤਰੀ ਨਹੀਂ ਹਾਂ। ਕਿਰਪਾ ਕਰਕੇ ਮੈਨੂੰ ਟੈਗ ਕਰਨਾ ਬੰਦ ਕਰੋ।'






ਗੋਲਕੀਪਰ ਅਮਰਿੰਦਰ ਸਿੰਘ ਦੇ ਟਵੀਟ ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ, 'ਮੇਰੇ ਨੌਜਵਾਨ ਦੋਸਤ, ਮੈਂ ਤੁਹਾਡੇ ਨਾਲ ਹਮਦਰਦੀ ਰੱਖਦਾ ਹਾਂ। ਤੁਹਾਡੀਆਂ ਖੇਡਾਂ ਲਈ ਸ਼ੁੱਭਕਾਮਨਾਵਾਂ।'