Indian President Droupadi murmu Punjab tour: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇੱਕ ਦਿਨਾਂ ਦੌਰੇ ‘ਤੇ ਪੰਜਾਬ ਆਉਣਗੇ। ਦੱਸ ਦਈਏ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ 9 ਮਾਰਚ ਨੂੰ ਅੰਮ੍ਰਿਤਸਰ ਆਉਣਗੇ।


ਪੰਜਾਬ ਦੌਰੇ ਦੌਰਾਨ ਕਿੱਥੇ ਜਾਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ


ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਦੇ ਇੱਕ ਦਿਨਾਂ ਦੌਰੇ ਦੌਰਾਨ ਸ੍ਰੀ ਹਰਮੰਦਿਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਰਾਮਤੀਰਥ ਮੰਦਿਰ ਜਾਣਗੇ।


ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਆਉਣਗੇ ਪੰਜਾਬ


ਦੱਸ ਦਈਏ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਪਣਾ ਰਾਸ਼ਟਰਪਤੀ ਵਜੋਂ ਅਹੁਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ 9 ਮਾਰਚ ਨੂੰ ਪੰਜਾਬ ਆਉਣਗੇ।


ਇਹ ਵੀ ਪੜ੍ਹੋ: Goindwal Sahib Central Jail : ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ 'ਚ ਵੱਡੀ ਕਾਰਵਾਈ , ਜੇਲ੍ਹ ਸੁਪਰਡੈਂਟ ਸਮੇਤ 7 ਜੇਲ੍ਹ ਅਧਿਕਾਰੀ ਮੁਅੱਤਲ ਅਤੇ 5 ਗ੍ਰਿਫਤਾਰ


ਜੁਲਾਈ ਮਹੀਨੇ ਵਿੱਚ ਚੁੱਕੀ ਸੀ ਸਹੁੰ


ਦ੍ਰੋਪਦੀ ਮੁਰਮੂ ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਹੈ। ਜਿਨ੍ਹਾਂ ਨੇ ਪਿਛਲੇ ਸਾਲ ਜੁਲਾਈ ਮਹੀਨੇ 'ਚ ਸਹੁੰ ਚੁੱਕੀ ਸੀ। ਉਦੋਂ ਤੋਂ ਹੀ ਉਨ੍ਹਾਂ ਦੇ ਅੰਮ੍ਰਿਤਸਰ ਹਰਿਮੰਦਰ ਸਾਹਿਬ ਆਉਣ ਦੀ ਕਈ ਵਾਰ ਚਰਚਾ ਹੋਈ। ਪਰ ਹੁਣ ਐਲਾਨ ਕੀਤਾ ਗਿਆ ਹੈ ਕਿ ਉਹ ਅੰਮ੍ਰਿਤਸਰ ਆਉਣਗੇ। ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਪੁਲਿਸ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਨੂੰ ਇਸ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।


ਸੁਰੱਖਿਆ ਦੇ ਕੀਤੇ ਜਾਣਗੇ ਸਖ਼ਤ ਇੰਤਜ਼ਾਮ


ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਇਸ ਫੇਰੀ ਨੂੰ ਯਾਦਗਾਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੁਲਿਸ ਵਿਭਾਗ ਇਸ ਦੀਆਂ ਤਿਆਰੀਆਂ ਵਿੱਚ ਲੱਗਿਆ ਹੋਇਆ ਹੈ। ਰਾਸ਼ਟਰਪਤੀ ਮੁਰਮੂ ਦੀ ਨਿੱਜੀ ਸੁਰੱਖਿਆ ਨਾਲ ਪੁਲਿਸ ਵਿਭਾਗ ਦੀਆਂ ਮੀਟਿੰਗਾਂ ਵੀ ਹੋਈਆਂ ਹਨ।


ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਦੌਰੇ ਨੂੰ ਲੈ ਕੇ ਸਾਰੇ ਵਿਭਾਗਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਤਾਲਮੇਲ ਲਈ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਜਲਦੀ ਹੀ ਸਿਹਤ ਵਿਭਾਗ ਦੀ ਟੀਮ ਵੀ ਬਣਾਈ ਜਾਵੇਗੀ, ਜੋ ਸਾਰਾ ਸਮਾਂ ਰਾਸ਼ਟਰਪਤੀ ਮੁਰਮੂ ਦੇ ਨਾਲ ਰਹੇਗੀ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਅਤੇ ਨਗਰ ਨਿਗਮ ਦੀਆਂ ਟੀਮਾਂ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ: ਸਕੂਲ ਬੱਸ ਡਰਾਈਵਰ ਨੇ ਵਿਦਿਆਰਥਣ ਨਾਲ ਕੀਤਾ ਬਲਾਤਕਾਰ, ਬਾਅਦ 'ਚ ਵੀਡੀਓ ਬਣਾ ਕੀਤਾ ਇਹ ਕਾਰਾ