Punjab News: ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦਾ ਮਾਮਲਾ ਇਸ ਵੇਲੇ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਸਖ਼ਤ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਨੂੰ ਸਸਪੈਂਡ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਬਾਅਦ ਇੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਹੀ ਰਾਹੁਲ ਗਾਂਧੀ ਦੇ ਹੱਕ ਵਿੱਚ ਖੜ੍ਹੀ ਨਜ਼ਰ ਆਈ। 

Continues below advertisement

ਦਰਅਸਲ, SGPC ਮੈਂਬਰ ਕਿਰਨਜੀਤ ਕੌਰ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮੇਰੀ ਗੱਲ ਬੜੇ ਲੋਕਾਂ ਨੂੰ ਚੰਗੀ ਨਹੀਂ ਲਗਣੀ ਪਰ ਮੈਂ ਕਰਨਾ ਚਾਹੁੰਦੀ ਹਾਂ। ਜੇ ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਤੇ ਹਮਲਾ ਕੀਤਾ, ਕੌਮ ਨੇ ਬਖਸ਼ਿਆ ਨਹੀਂ। ਹਿਸਾਬ ਬਰਾਬਰ। ਉਸ ਦੇ ਪੋਤਰੇ ਦਾ ਕੀ ਦੋਸ਼ ਜੋ ਆਪ ਉਸ ਵਕਤ ਬੱਚਾ ਸੀ ? ਰਾਹੁਲ ਗਾਂਧੀ ਇਕ ਨਿਮਾਣੇ ਬੰਦੇ ਵਾਂਗੂ ਕਈ ਵਾਰ ਦਰਬਾਰ ਸਾਹਿਬ ਆਇਆ ਹੈ ਤੇ ਉਸ ਨੇ ਸਿੱਖਾਂ ਖਿਲਾਫ ਕੋਈ ਗੱਲ ਨਹੀਂ ਕੀਤੀ। ਇਸ ਲਈ ਦਾਦੀ ਦੇ ਗੁਨਾਹਾਂ ਲਈ ਉਹ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ।

Continues below advertisement

ਜ਼ਿਕਰ ਕਰ ਦਈਏ ਕਿ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) 15 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਅੰਮ੍ਰਿਤਸਰ ਆਏ ਸਨ। ਇਸ ਦੌਰਾਨ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਰਾਹੁਲ ਗਾਂਧੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤੀ ਗਿਆ ਇਸ ਤੋਂ ਬਾਅਦ ਹੁਣ ਵਿਵਾਦ ਖੜ੍ਹਾ ਹੋ ਗਿਆ ਸੀ। ਵੱਖ-ਵੱਖ ਸਿੱਖ ਸੰਗਠਨਾਂ ਨੇ ਸ਼੍ਰੋਮਣੀ ਕਮੇਟੀ ਅੱਗੇ ਇਸ 'ਤੇ ਇਤਰਾਜ਼ ਦਰਜ ਕਰਵਾਏ। ਜਦੋਂ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਦਾ ਨੋਟਿਸ ਲਿਆ ਤੇ ਹੁਣ ਇਸ ਮਾਮਲੇ ਵਿੱਚ ਕਾਰਵਾਈ ਕਰ ਦਿੱਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।