Punjab News: ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਨੇ  ਐਸ.ਆਈ.ਡੀ.ਬੀ.ਆਈ. ਦੇ ਸਹਿਯੋਗ ਨਾਲ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਭਵਨ ਵਿਖੇ 2 ਦਸੰਬਰ 2022 ਨੂੰ ਐਮ.ਐਸ.ਐਮ.ਈਜ਼ ਲਈ ਐਸ.ਆਈ.ਡੀ.ਬੀ.ਆਈ. ਦੀਆਂ ਸਕੀਮਾਂ, ਟੀਆਰਈਡੀਐਸ ਸਕੀਮ ਅਤੇ ਸੂਰਜੀ ਊਰਜਾ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ।  ਉਦਯੋਗ ਅਤੇ ਵਣਜ ਵਿਭਾਗ ,ਪੰਜਾਬ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸਮਾਗਮ ਦੀ ਪ੍ਰਧਾਨਗੀ ਕੀਤੀ।

ਇਸ ਮੌਕੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਐਸ.ਆਈ.ਡੀ.ਬੀ.ਆਈ. ਨਾਲ ਐਮਓਯੂ (ਸਮਝੌਤਾ) ਸਹੀਬੱਧ ਕੀਤਾ ਹੈ ਤਾਂ ਜੋ  ਐਸ.ਆਈ.ਡੀ.ਬੀ.ਆਈ.  ਦੀਆਂ ਵੱਖ-ਵੱਖ ਸਕੀਮਾਂ ਅਤੇ ਭਾਰਤ ਸਰਕਾਰ ਦੀਆਂ ਹੋਰ ਸਕੀਮਾਂ ਦਾ ਲਾਭ ਲੈਣ ਵਿੱਚ ਐਮ.ਐਸ.ਐਮ.ਈਜ਼ ਦੀ ਮਦਦ ਕੀਤੀ ਜਾ ਸਕੇ । ਉਨ੍ਹਾਂ ਉਦਯੋਗਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਅਤੇ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਇਸ ਦੌਰਾਨ, ਐਸ.ਆਈ.ਡੀ.ਬੀ.ਆਈ. ਦੇ ਜਨਰਲ ਮੈਨੇਜਰ ਨੇ  ਐਮ.ਐਸ.ਐਮ.ਈਜ਼ ਅਤੇ ਆਰਐਕਸਆਈਐਲ ਲਈ ਉਪਲਬਧ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਟੀ.ਆਰ.ਈ.ਡੀਜ਼. ਪਲੇਟਫਾਰਮ ਦੇ ਫਾਇਦੇ ਉਜਾਗਰ ਕੀਤੇ। ਟਾਟਾ ਪਾਵਰ ਦੀ ਟੀਮ ਨੇ ਰਾਜ ਵਿੱਚ ਟਾਟਾ ਗਰੁੱਪ ਨੇ, ਐਸ.ਆਈ.ਡੀ.ਬੀ.ਆਈ.ਦੀਆਂ ਸਕੀਮਾਂ ਅਧੀਨ ਵਾਤਾਵਰਣ ਪੱਖੀ  ਊਰਜਾ (ਗ੍ਰੀਨ ਐਨਰਜੀ) ਦੀ ਵਰਤੋਂ ਕਰਕੇ, ਲਗਾਏ ਜਾ ਰਹੇ ਸੂਰਜੀ ਊਰਜਾ ਪਲਾਂਟਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਿਆ। ਇਸ ਸਮਾਗਮ ਵਿੱਚ ਉਦਯੋਗ ਅਤੇ ਵਣਜ ਵਿਭਾਗ ਪੰਜਾਬ, ਐਸ.ਆਈ.ਡੀ.ਬੀ.ਆਈ  ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐਸ.ਬੀ.ਐਸ. ਨਗਰ ਦੇ 100 ਤੋਂ ਵੱਧ  ਐਮ.ਐਸ.ਐਮ.ਈਜ਼  ਦੇ ਅਧਿਕਾਰੀਆਂ ਨੇ ਭਾਗ ਲਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 



 

 

 



 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ