Punjab News : ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਆਪ ਵਿੱਚ ਹੋਏ ਸ਼ਾਮਿਲ
Aam Adami Party - ਅੱਜ ਇੱਥੇ ਵੱਖ–ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਬਲੌਂਗੀ ਅਤੇ ਸ਼ਹੀਦ ਉਧਮ ਸਿੰਘ ਕਲੌਨੀ ਤੋਂ ਨੌਜਵਾਨ ਸਰਕਲ ਪ੍ਰਧਾਨ ਮਗਨ ਲਾਲ ਅਤੇ ਸੰਤੋਸ਼ ਯਾਦਵ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ...
Punjab News - ਅੱਜ ਇੱਥੇ ਵੱਖ–ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਬਲੌਂਗੀ ਅਤੇ ਸ਼ਹੀਦ ਉਧਮ ਸਿੰਘ ਕਲੌਨੀ ਤੋਂ ਨੌਜਵਾਨ ਸਰਕਲ ਪ੍ਰਧਾਨ ਮਗਨ ਲਾਲ ਅਤੇ ਸੰਤੋਸ਼ ਯਾਦਵ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ। ਇਨ੍ਹਾਂ ਨੌਜਵਾਨਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਸੁਆਗਤ ਕੀਤਾ। ਇਨ੍ਹਾਂ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਵਿੱਚ ਵੇਦ ਪ੍ਰਕਾਸ਼ ਉਰਫ਼ ਸੋਨੂ, ਉਮਾ ਸ਼ੰਕਰ, ਮੁਸ਼ਕਾਨ ਅਤੇ ਹੋਰ ਸ਼ਾਮਿਲ ਸਨ। ਇਸ ਮੌਕੇ ਉਤੇ ਆਮ ਆਦਮੀ ਪਾਰਟੀ ਮੋਹਾਲੀ ਦੇ ਟੇ੍ਰਡ ਵਿੰਗ ਦੇ ਜਿਲ੍ਹਾ ਸਕੱਤਰ ਅਤੁਲ ਸ਼ਰਮਾਂ ਵੀ ਹਾਜ਼ਰ ਸਨ।
ਇਨ੍ਹਾਂ ਨੌਜਵਾਨਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਮਾਨ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ ਗਰੀਬਾਂ ਦੀ ਭਲਾਈ ਦੇ ਲਈ ਬਹੁਤ ਸਾਰੇ ਕੰਮ ਕੀਤੇ ਹਨ। ਬਿਜਲੀ ਦੀ ਗਰੰਟੀ ਜੋ ਮਾਨ ਸਰਕਾਰ ਨੇ 600 ਯੂਨਿਟ ਮਾਫ਼ ਕਰਕੇ ਪੂਰੀ ਕੀਤੀ ਹੈ। ਉਸ ਨਾਲ ਕਰੋੜਾਂ ਪੰਜਾਬੀਆਂ ਨੂੰ ਬਹੁਤ ਜ਼ਿਆਦਾ ਲਾਭ ਹੋਇਆ ਹੈ। ਮਾਨ ਸਰਕਾਰ ਵਲੋਂ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ, ਪਿਛਲੇ ਸਮੇਂ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾਉਣ ਦੇ ਨਾਲ ਪੰਜਾਬੀਆਂ ਦੇ ਕਰੋੜਾਂ ਰੁਪਏ ਦੀ ਬਚਤ ਹੋਈ ਹੈ।
ਡਾ. ਐਸ.ਐਸ. ਆਹਲੂਵਾਲੀਆ ਨੇ ਇਸ ਮੌਕੇ ਬੋਲਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਿਨ–ਰਾਤ ਲੋਕ ਭਲਾਈ ਦੇ ਕੰਮ ਕਰ ਰਹੀ ਹੈ। ਇਨ੍ਹਾਂ ਕਾਰਨਾਂ ਕਰਕੇ ਹੀ ਆਮ ਆਦਮੀ ਪਾਰਟੀ ਦਾ ਕਾਫਲਾ ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾਂ ਪਾਰਟੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋ ਰਹੇ ਹਨ। ਹੁਣ ਲੋਕ ਜਾਗਰੁਕ ਹੋ ਚੁੱਕੇ ਹਨ, ਸਾਰੇ ਲੋਕਾਂ ਨੂੰ ਪਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹੀ ਪੰਜਾਬ ਨੂੰ ਅੱਗੇ ਲੈ ਕੇ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਸਿਹਤ ਅਤੇ ਸਿਖਿਆ ਦੇ ਖੇਤਰ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਅੰਮ੍ਰਿਤਸਰ ਤੋਂ ਸਕੂਲ ਆਫ਼ ਐਮੀਨੈਂਸ ਦੀ ਸ਼ੁਰਆਤ ਕੀਤੀ ਗਈ ਹੈ। ਇਸ ਤਰ੍ਹਾਂ ਦੇ ਸਕੂਲ ਪੰਜਾਬ ਦੇ ਸਾਰੇ ਹਲਕਿਆਂ ਵਿੱਚ ਖੋਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਵਲੋਂ ਪੰਜਾਬ ਵਿੱਚ ਪਿਛਲੇ ਡੇਢ ਸਾਲ ਦੇ ਵਿੱਚ 36000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਵਿੱਚ ਰੁਜ਼ਗਾਰ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਦੇ ਲਈ ਵੱਡੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਆਪਣੇ ਪ੍ਰੋਜੈਕਟ ਲਾਉਣ ਦੇ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।