ਪੜਚੋਲ ਕਰੋ

ਪੰਜਾਬ ਪੁਲਿਸ ਦਾ ਸ਼ਲਾਘਾਯੋਗ ਉਪਾਰਾਲਾ, 5 ਤੋਂ 12 ਸਾਲ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ ਜਿਨਸੀ ਸੋਸ਼ਣ ਬਾਰੇ ਜਾਣਕਾਰੀ

ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈੱਨ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਨੇ ਵਿਦਿਆਰਥੀਆਂ (ਦੂਜੀ ਤੋਂ 5ਵੀਂ ਜਮਾਤ), ਅਧਿਆਪਕਾਂ, ਪ੍ਰਿੰਸੀਪਲਾਂ, ਅਤੇ ਸਹਾਇਕ ਸਟਾਫ ਸਮੇਤ ਸੇਵਾਦਾਰਾਂ ਤੇ ਡਰਾਈਵਰਾਂ ਨੂੰ ਜਾਗਰੂਕ ਕਰਨ ਵਿੱਚ ਇਸ ਪ੍ਰੋਗਰਾਮ ਦੀ ਭੂਮਿਕਾ ਨੂੰ ਉਜਾਗਰ ਕੀਤਾ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈੱਨ ਅਫੇਅਰਜ਼ ਵਿੰਗ ਵੱਲੋਂ ਬੱਚਿਆਂ ਖਾਸ ਕਰਕੇ 5 ਤੋਂ 12 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਨਵੀਂ ਪਹਿਲਕਦਮੀ ‘ਜਾਗ੍ਰਿਤੀ’ ਲਾਂਚ ਕੀਤੀ ਗਈ ਹੈ।

ਇਸ ਪਹਿਲਕਦਮੀ ਨੂੰ ਪੰਜਾਬ ਪੁਲਿਸ ਅਫ਼ਸਰ ਇੰਸਟੀਚਿਊਟ ਵਿਖੇ 180 ਪੰਜਾਬ ਪੁਲਿਸ ਮੁਲਾਜ਼ਮਾਂ ਲਈ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ ਵੱਲੋਂ ਕਰਵਾਏ ਪ੍ਰਮੁੱਖ ਸਿਖਲਾਈ ਪ੍ਰੋਗਰਾਮ ਦੌਰਾਨ ਲਾਂਚ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕਰਵਾਇਆ ਇਹ ਵਿਆਪਕ ਸੈਸ਼ਨ, ਬਾਲ ਜਿਨਸੀ ਸ਼ੋਸ਼ਣ, ਰੋਕਥਾਮ ਅਤੇ ਕਾਨੂੰਨ ਦੀਆਂ ਵਿਵਸਥਾਵਾਂ 'ਤੇ ਕੇਂਦਰਿਤ ਸੀ।

ਸਾਂਝ ਜਾਗ੍ਰਿਤੀ ਪ੍ਰੋਗਰਾਮ ਦੇ ਉਦੇਸ਼ਾਂ ‘ਤੇ ਚਾਨਣਾ ਪਾਉਂਦਿਆ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈੱਨ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਨੇ ਵਿਦਿਆਰਥੀਆਂ (ਦੂਜੀ ਤੋਂ 5ਵੀਂ ਜਮਾਤ), ਅਧਿਆਪਕਾਂ, ਪ੍ਰਿੰਸੀਪਲਾਂ, ਅਤੇ ਸਹਾਇਕ ਸਟਾਫ ਸਮੇਤ ਸੇਵਾਦਾਰਾਂ ਤੇ ਡਰਾਈਵਰਾਂ ਨੂੰ ਜਾਗਰੂਕ ਕਰਨ ਵਿੱਚ ਇਸ ਪ੍ਰੋਗਰਾਮ ਦੀ ਭੂਮਿਕਾ ਨੂੰ ਉਜਾਗਰ ਕੀਤਾ।

ਇਸ ਮੌਕੇ ਪ੍ਰਸੰਚੇਤਸ ਫਾਊਂਡੇਸ਼ਨ ਦੀ ਡਾਇਰੈਕਟਰ ਮੰਜੁਲਾ ਸੁਲਾਰੀਆ ਅਤੇ ਬਚਪਨ ਬਚਾਓ ਅੰਦੋਲਨ ਦੇ ਸੂਬਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਨੇ ਕ੍ਰਮਵਾਰ ਬਾਲ ਜਿਨਸੀ ਸ਼ੋਸ਼ਣ ਬਾਰੇ ਜਾਗਰੂਕਤਾ ਅਤੇ ਪੋਕਸੋ ਐਕਟ ਬਾਰੇ ਜਾਣਕਾਰੀ ਭਰਪੂਰ ਸੈਸ਼ਨ ਆਯੋਜਿਤ ਕੀਤੇ।

ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਸਿਖਲਾਈ ਪ੍ਰਾਪਤ ਪੁਲਿਸ ਮੁਲਾਜ਼ਮ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮਾਸਟਰ ਟਰੇਨਰ ਵਜੋਂ ਸੇਵਾਵਾਂ ਨਿਭਾਉਣਗੇ, ਜੋ ਇਸ ਸਬੰਧੀ ਜਾਣਕਾਰੀ ਅਤੇ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਰੋਲ ਅਦਾ ਕਰਨਗੇ। ਅਗਲੇ ਹਫ਼ਤੇ, ਇਹ ਮਾਸਟਰ ਟਰੇਨਰ ਸੂਬੇ ਭਰ ਵਿੱਚ 421 ਸ਼ਕਤੀ ਹੈਲਪ ਡੈਸਕਾਂ 'ਤੇ ਤਾਇਨਾਤ 800 ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਪ੍ਰਦਾਨ ਕਰਨਗੇ।

ਉਨ੍ਹਾਂ ਕਿਹਾ ਕਿ ਇਹ ਮਹਿਲਾ ਮੁਲਾਜ਼ਮ ਆਪਣੇ ਸਬੰਧਤ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਦੌਰਾ ਕਰਨਗੇ। ਉਹਨਾਂ ਦੇ ਪ੍ਰਭਾਵ ਨੂੰ ਹੋਰ ਵਧਾਉਣ ਲਈ, ਬਾਲ ਜਿਨਸੀ ਸ਼ੋਸ਼ਣ ਬਾਰੇ ਅਧਿਐਨ ਸਮੱਗਰੀ ਪ੍ਰਦਾਨ ਕੀਤੀ ਗਈ ਹੈ ਜੋ ਸਕੂਲਾਂ ਵਿੱਚ ਵੰਡੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਹ ਪਹਿਲਕਦਮੀ ਸਿੱਖਿਅਤ ਅਤੇ ਸਸ਼ਕਤ ਕਾਨੂੰਨ ਲਾਗੂਕਰਨ ਅਧਿਕਾਰੀਆਂ ਰਾਹੀਂ ਬੱਚਿਆਂ ਲਈ ਸੁਰੱਖਿਅਤ ਮਾਹੌਲ ਸਿਰਜਣ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਜਾਗ੍ਰਿਤੀ ਪ੍ਰੋਗਰਾਮ ਨੂੰ ਸ਼ਕਤੀ ਹੈਲਪ ਡੈਸਕ ਮਹਿਲਾ ਮੁਲਾਜ਼ਮਾਂ ਵੱਲੋਂ 8 ਮਾਰਚ, 2024 ਤੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਲਾਗੂ ਕੀਤਾ ਜਾਵੇਗਾ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget