Punjab News : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ (District Treasury Offices) ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। 

 

ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਕੰਪਿਊਟਰ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਜਿੱਥੇ ਵੀ ਲੋੜ ਹੋਵੇਗੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਆਪਣੇ ਸੁਝਾਵਾਂ ਅਤੇ ਮੰਗਾਂ ਬਾਰੇ ਵਿਭਾਗ ਨੂੰ ਜਾਣੂ ਕਰਵਾਉਣ।


ਇਸ ਦੌਰਾਨ ਵਿੱਤ ਮੰਤਰੀ ਨੇ ਖਜ਼ਾਨਾ ਸ਼ਾਖਾ ਦੇ ਅਧਿਕਾਰੀਆਂ ਨਾਲ ਐਸੋਸੀਏਸ਼ਨ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਜਾਇਜ਼ ਮੰਗਾਂ ਦੀ ਪੂਰਤੀ ਲਈ ਕਾਰਵਾਈ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਸਮੇਂ ਸਿਰ ਤਰੱਕੀ ਯਕੀਨੀ ਬਣਾਈ ਜਾਵੇ। 

 

ਉਨ੍ਹਾਂ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨੂੰ ਹੋਰ ਬੇਹਤਰ ਬਨਾਉਣ ਲਈ ਉਹ ਆਪਣੇ ਸਾਥੀ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੀਟਿੰਗ ਵਿੱਚ ਸਕੱਤਰ ਖਰਚਾ ਕਮ ਡਾਇਰੈਕਟਰ ਖਜ਼ਾਨਾ ਜਨਾਬ ਮੁਹੰਮਦ ਤਇਅਬ ਅਤੇ ਵਧੀਕ ਡਾਇਰੈਕਟਰ ਖਜ਼ਾਨਾ ਸਿਮਰਜੀਤ ਕੌਰ ਵੀ ਹਾਜ਼ਰ ਸਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ