ਲੁਧਿਆਣਾ: ਸਥਾਨਕ ਬਾੜੇਵਾਲ ਵਿਚ ਪੁਲਿਸ ਇੰਸਪੈਕਟਰ ਦੇ ਘਰ ਘਰੇਲੂ ਨੌਕਰਾਣੀ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਨੂੰ ਲੈ ਕੇ ਲੋਕਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਨੌਕਰਾਣੀ ਦੇ ਖੁਦਕੁਸ਼ੀ ਕਰਨ ਬਾਰੇ ਕਿਹਾ ਜਾ ਰਿਹਾ ਹੈ, ਜਦਕਿ ਮ੍ਰਿਤਕ ਦੇ ਵਾਰਸਾਂ ਵੱਲੋਂ ਉਸ ਦੇ ਕਤਲ ਦੀ ਸ਼ੰਕਾ ਪ੍ਰਗਟ ਕੀਤੀ ਜਾ ਰਹੀ ਹੈ।
ਘਟਨਾ 'ਤੇ ਰੌਲਾ ਪੈਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ। ਨੌਕਰਾਣੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕਾ ਦਾ ਕਤਲ ਹੋਇਆ ਹੈ ਕਿਉਂਕਿ ਉਹ ਬਿਲਕੁਲ ਠੀਕ ਠਾਕ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਆਜ਼ਾਦਾਨਾ ਢੰਘ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੈ ਕਿ ਇੰਸਪੈਕਟਰ ਦਾ ਘਰ ਹੋਣ ਕਾਰਨ ਉਹ ਜਾਂਚ ਨੂੰ ਪ੍ਰਭਾਵਤ ਕਰ ਸਕਦਾ ਹੈ ਇਸ ਲਈ ਮਾਮਲੇ ਦੀ ਜਾਂਚ ਉੁੱਚ ਅਧਿਕਾਰੀ ਕਰਨ।
ਜਾਂਚ ਟੀਮ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਜਾਂਚ ਪੂਰੇ ਨਿਰਪੱਖ ਤਰੀਕੇ ਨਾਲ ਕੀਤੀ ਹੈ ਤੇ ਜੋ ਵੀ ਘਟਨਾ ਦੇ ਤੱਥ ਹੋਣਗੇ ਉਨ੍ਹਾਂ ਨੂੰ ਸਾਹਮਣੇ ਲਿਆਂਦਾ ਜਾਵੇਗਾ।