Punjab News: ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫਤਾਰ, ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ
Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ
Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ।
ਹੋਰ ਪੜ੍ਹੋ : ਫ਼ਿਲਮੀ ਅੰਦਾਜ਼ ਵਿੱਚ ਪੁਲਿਸ ਨੇ ਫੜ੍ਹੇ ਮੁਲਜ਼ਮ, ਸੋਨੇ ਦੀਆਂ ਵਾਲੀਆਂ ਖੋਹ ਕੇ ਹੋ ਰਹੇ ਸੀ ਫਰਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ