ਪੜਚੋਲ ਕਰੋ
ਸ਼ੱਕੀ ਹਲਾਤ 'ਚ ਗੋਲ਼ੀ ਲੱਗਣ ਨਾਲ ਥਾਣੇਦਾਰ ਦੀ ਮੌਤ
ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਨੇ ਕਿਹਾ ਇੰਸਪੈਕਟਰ ਦੀ ਮੌਤ ਗੋਲ਼ੀ ਲੱਗਣ ਨਾਲ਼ ਹੋਈ ਹੈ ਅਤੇ ਉਹ ਮਾਮਲੇ ਦੀ ਪੜਤਾਲ ਕਰ ਰਹੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਫ਼ਰੀਦਕੋਟ: ਇੱਥੋਂ ਦੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਦੀ ਅੱਜ ਸ਼ੱਕੀ ਹਲਾਤਾਂ ਵਿੱਚ ਆਪਣੇ ਦਫ਼ਤਰ ਦੇ ਅੰਦਰ ਹੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਨੇ ਗੋਲ਼ੀ ਮਾਰ ਕੇ ਆਤਮਹੱਤਿਆ ਕੀਤੀ ਹੈ, ਪਰ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਮੌਕੇ 'ਤੇ ਮੌਜੂਦ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਨੇ ਕਿਹਾ ਇੰਸਪੈਕਟਰ ਦੀ ਮੌਤ ਗੋਲ਼ੀ ਲੱਗਣ ਨਾਲ਼ ਹੋਈ ਹੈ ਅਤੇ ਉਹ ਮਾਮਲੇ ਦੀ ਪੜਤਾਲ ਕਰ ਰਹੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
Before You Go
ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਟ੍ਰੈਂਡਿੰਗ ਟੌਪਿਕ






















