(Source: ECI/ABP News)
Punjab news: ਕਣਕ ਦੇ ਸਟਾਕ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਨੇ ਕੀਤਾ ਕਾਬੂ
Punjab news: ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।
![Punjab news: ਕਣਕ ਦੇ ਸਟਾਕ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਨੇ ਕੀਤਾ ਕਾਬੂ Inspector of Food and Civil Supplies Department arrested by Vigilance Bureau on charges of destroying wheat stock. Punjab news: ਕਣਕ ਦੇ ਸਟਾਕ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਨੇ ਕੀਤਾ ਕਾਬੂ](https://feeds.abplive.com/onecms/images/uploaded-images/2024/03/20/078e1e61278d7bcde9213b2ee30567031710952150325647_original.jpeg?impolicy=abp_cdn&imwidth=1200&height=675)
Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ: NEET PG 2024: ਹੁਣ 15 ਜੁਲਾਈ ਨੂੰ ਨਹੀਂ ਇਸ ਦਿਨ ਹੋਵੇਗੀ ਨੀਟ ਪੀਜੀ ਦੀ ਪ੍ਰੀਖਿਆ, ਇੱਥੇ ਦੋਖੋ ਪੂਰਾ ਸ਼ਡਿਊਲ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)