ਪਟਿਆਲਾ 'ਚ ਗੋਲੀ ਲੱਗਣ ਨਾਲ ਥਾਣੇਦਾਰ ਦੀ ਮੌਤ
ਏਬੀਪੀ ਸਾਂਝਾ | 21 Apr 2019 05:49 PM (IST)
ਘਟਨਾ ਉਨ੍ਹਾਂ ਦੇ ਘਰ ਵਿੱਚ ਵਾਪਰੀ। ਸ਼ੁਰੂਆਤੀ ਜਾਂਚ ਬਾਅਦ ਪੁਲਿਸ ਨੇ ਦੱਸਿਆ ਕਿ ਸਰਵਿਸ ਰਿਵਾਲਵਰ ਸਾਫ ਕਰਦਿਆਂ ਗੋਲ਼ੀ ਵੱਜਣ ਕਰਕੇ ਬਲਵਿੰਦਰ ਸਿੰਘ ਦੀ ਮੌਤ ਹੋਈ ਹੈ।
ਪਟਿਆਲਾ: ਸ਼ਹਿਰ ਦੇ ਰਣਜੀਤ ਵਿਹਾਰ ਵਿੱਚ ਰਹਿਣ ਵਾਲੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਗੋਲ਼ੀ ਵੱਜਣ ਨਾਲ ਮੌਤ ਹੋ ਗਈ। ਘਟਨਾ ਉਨ੍ਹਾਂ ਦੇ ਘਰ ਵਿੱਚ ਵਾਪਰੀ। ਸ਼ੁਰੂਆਤੀ ਜਾਂਚ ਬਾਅਦ ਪੁਲਿਸ ਨੇ ਦੱਸਿਆ ਕਿ ਸਰਵਿਸ ਰਿਵਾਲਵਰ ਸਾਫ ਕਰਦਿਆਂ ਗੋਲ਼ੀ ਵੱਜਣ ਕਰਕੇ ਬਲਵਿੰਦਰ ਸਿੰਘ ਦੀ ਮੌਤ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਨਜ਼ਦੀਕੀ ਥਾਣਾ ਅਨਾਜ ਮੰਡੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਪਟਿਆਲਾ ਸੀਆਈਡੀ ਜ਼ੋਨ ਵਿੱਚ ਤਾਇਨਾਤ ਸਨ। ਪੁਲਿਸ ਨੇ ਮ੍ਰਿਤਕ ਬਲਵਿੰਦਰ ਸਿੰਘ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਜਾਂਚ ਚੱਲ ਰਹੀ ਹੈ।