ਪੰਜਾਬ 'ਚ ਇੰਸਪੈਕਟਰ ਨੇ ਖੁਦ ਨੂੰ ਮਾਰੀ ਗੋਲੀ, ਸਾਹਮਣੇ ਆਈ ਵਜ੍ਹਾ, ਪਰਿਵਾਰ 'ਚ ਮੱਚਿਆ ਹੜਕੰਪ
Bathinda News: ਬਠਿੰਡਾ ਦੇ ਰਿੰਗ ਰੋਡ ਨੇੜੇ ਪੈਂਦੇ ਪੈਰਿਸ ਸਿਟੀ ਕਾਲੋਨੀ ਨੇੜੇ ਇੱਕ ਨੌਜਵਾਨ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ।

Bathinda News: ਬਠਿੰਡਾ ਦੇ ਰਿੰਗ ਰੋਡ ਨੇੜੇ ਪੈਂਦੇ ਪੈਰਿਸ ਸਿਟੀ ਕਾਲੋਨੀ ਨੇੜੇ ਇੱਕ ਨੌਜਵਾਨ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ।
ਮ੍ਰਿਤਕ ਦੀ ਪਛਾਣ ਦਲਵੀਰ ਸਿੰਘ ਵਜੋਂ ਹੋਈ ਹੈ, ਜੋ ਵਿਰਾਟ ਗਰੀਨ ਕਾਲੋਨੀ ਦਾ ਰਹਿਣ ਵਾਲਾ ਸੀ ਅਤੇ ਸਹਿਕਾਰੀ ਸਭਾ 'ਚ ਇੰਸਪੈਕਟਰ ਵਜੋਂ ਤਾਇਨਾਤ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਕੈਨਾਲ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਕਾਰ 'ਚੋਂ ਮਿਲੀ ਲਾਸ਼ ਨੂੰ ਕਬਜ਼ੇ 'ਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਵਾਲੀ ਜਗ੍ਹਾ ਤੋਂ ਇੱਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ, ਜਿਸ 'ਚ ਮ੍ਰਿਤਕ ਨੇ ਆਪਣੀ ਖ਼ੁਦਕੁਸ਼ੀ ਦਾ ਕਾਰਨ ਮਾਨਸਿਕ ਬਿਮਾਰੀ ਦੱਸਿਆ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦੱਸਿਆ ਕਿ ਦਲਵੀਰ ਸਿੰਘ ਪਿਛਲੇ 10 ਸਾਲਾਂ ਤੋਂ ਮਾਨਸਿਕ ਬਿਮਾਰੀ ਤੋਂ ਪੀੜਤ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਅੱਜ ਉਸ ਨੇ ਆਹ ਖੌਫਨਾਕ ਕਦਮ ਚੁੱਕ ਲਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















