Punjab News ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ’ਚ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਉਸ ਦਾ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ। ਹੁਣ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕੀਤਾ ਗਿਆ ਹੈ।


ਅੰਮ੍ਰਿਤਪਾਲ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਪੰਥ ਅਤੇ ਸ਼ਹੀਦਾਂ ਨਾਲ ਮੇਰਾ ਸ਼ੁਰੂ ਤੋਂ ਪ੍ਰੇਮ ਰਿਹਾ ਹੈ। ਪੰਥਕ ਰਾਹ ਤੋਂ ਭਟਕੇ ਵੀ ਰਹੇ ਹਾਂ ਪਰ ਪਰਮਾਤਮਾ ਨੇ ਕਿਰਪਾ ਕਰ ਕੇ ਮੁੜ ਤੋਂ ਪੰਥ ਦੇ ਰਾਹ ‘ਤੇ ਤੋਰਿਆ ਹੈ। ਉਨ੍ਹਾਂ  ਨੇ ਕਿਹਾ ਸੀ ਕਿ ਜਿਹੜਾ ਕੰਮ ਮੈਂ ਸ਼ੁਰੂ ਕੀਤਾ ਹੈ ਉਸ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਆਉਣਗੀਆਂ ਜਿੰਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਹਾਂ।


'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਪਹਿਲਾਂ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ ਉਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਚਰਚਾ ਦਾ ਵਿਸ਼ਿਆ ਬਣਿਆ ਰਿਹਾ ਹੈ ਪਰ ਇੰਸਟਾਗ੍ਰਾਮ ਅਕਾਊਂਟ ਬੈਨ ਹੋ ਤੋਂ ਬਾਅਦ ਹਾਲੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!