Rajinder Gupta: ਬੇਬਾਕ ਆਵਾਜ਼ਾਂ ਨੂੰ ਪਹਿਲ ਦੇਣ ਦੀ ਬਜਾਏ ਆਪ ਨੇ ਕਾਰਪੋਰੇਟ ਘਰਾਣਿਆਂ ਅੱਗੇ ਟੇਕ ਦਿੱਤੇ ਗੋਡੇ, ਸਾਬਕਾ ਜਥੇਦਾਰ ਨੇ ਚੁੱਕੇ ਸਵਾਲ
ਦੇਸ਼ ਦੀ ਪਾਰਲੀਮੈਂਟ ਵਿੱਚ ਪਹਿਲਾਂ ਹੀ ਪੰਜਾਬ ਦੀ ਤਰਜਮਾਨੀ ਘੱਟ ਹੈ, ਤੇ ਓਹ ਘੱਟ ਤਰਜਮਾਨੀ ਵਿੱਚ ਮਿਲੀਆਂ ਰਾਜ ਸਭਾ ਸੀਟਾਂ ਵੀ ਪੰਜਾਬ ਦੇ ਹੱਕਾਂ ਲਈ ਬੋਲਣ ਵਾਲਿਆਂ ਦੀ ਬਜਾਇ ਆਪਣੇ ਅਮੀਰ ਕਾਰਪੋਰੇਟ ਮਿੱਤਰਾਂ ਨੂੰ ਤੋਹਫ਼ੇ ਵਜੋਂ ਦੇ ਦਿੱਤੀਆਂ ਹਨ।
Punjab News: ਭਾਰਤੀ ਚੋਣ ਆਯੋਗ (ECI) ਨੇ 2 ਰਾਜਾਂ ਦੀਆਂ 5 ਸੀਟਾਂ 'ਤੇ ਰਾਜ ਸਭਾ ਉਪਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਵੇਲੇ ਪੰਜਾਬ ਦੀ ਇੱਕ ਅਤੇ ਜੰਮੂ-ਕਸ਼ਮੀਰ ਦੀਆਂ 4 ਰਾਜ ਸਭਾ ਸੀਟਾਂ ਨੂੰ ਭਰਨ ਲਈ ਜ਼ਿਮਨੀ ਚੋਣਾਂ ਹੋਣਗੀਆਂ। ਪੰਜਾਬ ਦੀ ਸੀਟ ਜੂਨ 2025 ਵਿੱਚ ਸੰਜੀਵ ਅਰੋੜਾ ਦੇ ਵਿਧਾਇਕ ਬਣਨ ਤੋਂ ਬਾਅਦ ਰਾਜ ਸਭਾ ਮੈਂਬਰ ਵਜੋਂ ਅਸਤੀਫਾ ਦੇਣ ਨਾਲ ਖਾਲੀ ਹੋਈ ਸੀ।
ਆਮ ਆਦਮੀ ਪਾਰਟੀ ਨੇ ਸਨਅਤਕਾਰ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਪੰਜਾਬ ਤੋਂ ਡਾ. ਰਜਿੰਦਰ ਗੁਪਤਾ ਨੂੰ ਰਾਜ ਸਭਾ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ।
'ਆਪ' ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ਨੇ ਸਰਬਸੰਮਤੀ ਨਾਲ ਰਾਜਿੰਦਰ ਗੁਪਤਾ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ। ਰਾਜਿੰਦਰ ਗੁਪਤਾ ਇੱਕ ਪ੍ਰਸਿੱਧ ਉਦਯੋਗਪਤੀ ਅਤੇ ਟ੍ਰਾਈਡੈਂਟ ਗਰੁੱਪ ਦੇ ਸਾਬਕਾ ਚੇਅਰਮੈਨ ਹਨ। ਇੱਕ ਦਿਨ ਪਹਿਲਾਂ, ਰਾਜਿੰਦਰ ਗੁਪਤਾ ਨੇ ਪੰਜਾਬ ਯੋਜਨਾ ਬੋਰਡ ਦੇ ਉਪ ਚੇਅਰਮੈਨ ਅਤੇ ਸ਼੍ਰੀ ਕਾਲੀ ਮਾਤਾ ਮੰਦਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸਨੂੰ ਸਰਕਾਰ ਨੇ ਸਵੀਕਾਰ ਕਰ ਲਿਆ ਹੈ।
ਪੰਜਾਬ ਨੂੰ ਆਪਣੇ ਹੱਕਾਂ ਤੇ ਅਧਿਕਾਰਾਂ ਲਈ ਜਿੱਥੇ ਬੁਲੰਦ ਆਵਾਜ਼ਾਂ ਦੀ ਲੋੜ ਹੈ, ਓਥੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਿੱਤਾ ਦੀ ਤਰਜਮਾਨੀ ਕਰਨ ਵਾਲੀਆ ਬੇਬਾਕ ਆਵਾਜ਼ਾਂ ਨੂੰ ਪਹਿਲ ਦੇਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਅੱਗੇ ਗੋਡੇ ਟੇਕ ਦਿੱਤੇ ਹਨ।
— Singh Sahib Giani Harpreet Singh (@J_Harpreetsingh) October 6, 2025
ਦੇਸ਼ ਦੀ ਪਾਰਲੀਮੈਂਟ ਵਿੱਚ ਪਹਿਲਾਂ ਹੀ ਪੰਜਾਬ ਦੀ ਤਰਜਮਾਨੀ ਘੱਟ ਹੈ, ਤੇ ਓਹ ਘੱਟ ਤਰਜਮਾਨੀ… pic.twitter.com/EXhqc5bR18
ਇਸ ਨੂੰ ਲੈ ਕੇ ਹੁਣ ਵਿਰੋਧੀ ਧਿਰਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਇਸ ਦੌਰਾਨ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਹੱਕਾਂ ਤੇ ਅਧਿਕਾਰਾਂ ਲਈ ਜਿੱਥੇ ਬੁਲੰਦ ਆਵਾਜ਼ਾਂ ਦੀ ਲੋੜ ਹੈ, ਓਥੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਿੱਤਾ ਦੀ ਤਰਜਮਾਨੀ ਕਰਨ ਵਾਲੀਆ ਬੇਬਾਕ ਆਵਾਜ਼ਾਂ ਨੂੰ ਪਹਿਲ ਦੇਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਅੱਗੇ ਗੋਡੇ ਟੇਕ ਦਿੱਤੇ ਹਨ।
ਦੇਸ਼ ਦੀ ਪਾਰਲੀਮੈਂਟ ਵਿੱਚ ਪਹਿਲਾਂ ਹੀ ਪੰਜਾਬ ਦੀ ਤਰਜਮਾਨੀ ਘੱਟ ਹੈ, ਤੇ ਓਹ ਘੱਟ ਤਰਜਮਾਨੀ ਵਿੱਚ ਮਿਲੀਆਂ ਰਾਜ ਸਭਾ ਸੀਟਾਂ ਵੀ ਪੰਜਾਬ ਦੇ ਹੱਕਾਂ ਲਈ ਬੋਲਣ ਵਾਲਿਆਂ ਦੀ ਬਜਾਇ ਆਪਣੇ ਅਮੀਰ ਕਾਰਪੋਰੇਟ ਮਿੱਤਰਾਂ ਨੂੰ ਤੋਹਫ਼ੇ ਵਜੋਂ ਦੇ ਦਿੱਤੀਆਂ ਹਨ। ਰਾਜ ਸਭਾ ਦੀਆਂ ਨਿਯੁਕਤੀਆਂ ਤੋਂ ਪੰਜਾਬੀ ਸਭ ਜਾਣ ਚੁੱਕੇ ਹਨ- ਅਸਲ ਮੰਜ਼ਿਲ “ਪੰਜਾਬ ਦੀ ਨੁਮਾਇੰਦਗੀ” ਨਹੀਂ, “ਸਿਆਸੀ ਗਠਜੋੜ ਤੇ ਪੈਸੇ ਦੀ ਪਾਲਿਸੀ” ਹੈ।






















