ਪੜਚੋਲ ਕਰੋ

ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਨੇਪਰੇ ਚਾੜ੍ਹਨ ਦੀ ਹਦਾਇਤ; ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ

ਅਰੋੜਾ ਨੇ ਅੱਗੇ ਦੱਸਿਆ ਕਿ ਗਲਾਡਾ ਦੇ ਅਧਿਕਾਰ ਖੇਤਰ ਅਧੀਨ 181 ਮਨਜ਼ੂਰਸ਼ੁਦਾ ਕਾਲੋਨੀਆਂ ਹਨ। ਉਹਨਾਂ ਅਧਿਕਾਰੀਆਂ ਨੂੰ ਹੋਰ ਵਿਕਾਸ ਪ੍ਰਾਜੈਕਟ ਲਿਆ ਕੇ ਇਨ੍ਹਾਂ ਖੇਤਰਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਿਹਾ।

ਚੰਡੀਗੜ੍ਹ/ਲੁਧਿਆਣਾ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸੂਬੇ ਵਿੱਚੋਂ ਗ਼ੈਰ-ਕਾਨੂੰਨੀ ਕਾਲੋਨੀਆਂ ਜਲਦੀ ਬੀਤੇ ਦੀ ਗੱਲ ਹੋ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਕਾਲੋਨੀਆਂ ਬਣਾਉਣ ਵਾਲੇ ਕਾਲੋਨਾਈਜ਼ਰਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਉਤਸ਼ਾਹਿਤ ਵੀ ਕੀਤਾ ਜਾਵੇਗਾ।
ਉਨ੍ਹਾਂ ਨੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਨੇਪਰੇ ਚਾੜ੍ਹਨ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਾਰੀਆਂ ਮਨਜ਼ੂਰਸ਼ੁਦਾ ਕਾਲੋਨੀਆਂ ਦੇ ਵਸਨੀਕਾਂ ਨੂੰ ਬਿਹਤਰੀਨ ਸਹੂਲਤਾਂ ਯਕੀਨੀ ਬਣਾਈਆਂ ਜਾਣ ਕਿਉਂਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।

ਅੱਜ ਇੱਥੇ ਅਮਨ ਅਰੋੜਾ ਨੇ ਗਲਾਡਾ ਦਫ਼ਤਰ ਵਿਖੇ ਗਲਾਡਾ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਬੱਚਤ ਭਵਨ ਵਿਖੇ ਕਾਲੋਨਾਈਜ਼ਰਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਵਿਕਾਸ ਕਾਰਜਾਂ, ਗੈਰ-ਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਅਤੇ ਅਥਾਰਟੀ ਦੀ ਵਿੱਤੀ ਸਥਿਤੀ ਦਾ ਜਾਇਜ਼ਾ ਲੈਣ ਲਈ ਗਲਾਡਾ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪ੍ਰਭਾਵਸ਼ਾਲੀ ਪ੍ਰਣਾਲੀ ਰਾਹੀਂ ਸ਼ਹਿਰੀ ਖੇਤਰਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ। 

ਉਨ੍ਹਾਂ ਨੇ ਗਲਾਡਾ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਸਾਰੇ ਇਲਾਕਿਆਂ ਦਾ ਸਰਵੇਖਣ ਕਰਨ ਅਤੇ ਹਰਿਆਲੀ ਵਧਾਉਣ 'ਤੇ ਧਿਆਨ ਕੇਂਦਰਤ ਕਰਦਿਆਂ ਵਿਆਪਕ ਵਿਕਾਸ ਕਾਰਜ ਸ਼ੁਰੂ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਇੱਕ ਰਣਨੀਤੀ ਉਲੀਕਣ ਦੇ ਵੀ ਨਿਰਦੇਸ਼ ਦਿੱਤੇ ਜਿਸ ਤਹਿਤ ਪ੍ਰਵਾਨਿਤ ਰਿਹਾਇਸ਼ੀ ਕਾਲੋਨੀਆਂ ਅਤੇ ਉਦਯੋਗਿਕ ਅਸਟੇਟ ਵਿੱਚ ਬੁਨਿਆਦੀ ਢਾਂਚੇ 'ਤੇ ਵੱਧ ਤੋਂ ਵੱਧ ਫੰਡ ਖਰਚੇ ਜਾਣ। ਮੰਤਰੀ ਨੇ ਉਹਨਾਂ ਨੂੰ ਨਵੀਆਂ ਸ਼ਹਿਰੀ ਅਤੇ ਉਦਯੋਗਿਕ ਅਸਟੇਟ ਤਿਆਰ ਕਰਨ ਲਈ ਢੁਕਵੀਆਂ ਥਾਵਾਂ ਲੱਭਣ ਦੇ ਵੀ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ, ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਧਿਕਾਰੀ ਵਿਆਜ ਪ੍ਰਾਪਤ ਕਰਨ ਲਈ ਇਹਨਾਂ ਫੰਡਾਂ ਨੂੰ ਬੈਂਕ ਖਾਤਿਆਂ ਵਿੱਚ ਨਾ ਰੱਖਣ ਸਗੋਂ ਉਹ ਇਹਨਾਂ ਫੰਡਾਂ ਦੀ ਵਰਤੋਂ ਮਨਜ਼ੂਰਸ਼ੁਦਾ ਕਾਲੋਨੀਆਂ ਵਿੱਚ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜਾਂ ਲਈ ਵਸਨੀਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਕਰਨ। ਉਨ੍ਹਾਂ ਗਲਾਡਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਮਿਊਨਿਟੀ ਕਲੱਬ, 100 ਫੁੱਟ ਚੌੜੀ ਸੜਕ, ਵਿਸ਼ੇਸ਼ ਪਾਰਕ, ਛੋਟੇ ਪੁਲ ਦੀ ਉਸਾਰੀ, ਚੰਡੀਗੜ੍ਹ ਰੋਡ ਦੀ ਰੀ-ਕਾਰਪੇਟਿੰਗ ਅਤੇ ਹੋਰ ਸੜਕੀ ਅਤੇ ਸੀਵਰੇਜ ਸਬੰਧੀ ਕਾਰਜਾਂ ਸਮੇਤ ਗਲਾਡਾ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਅਰੋੜਾ ਨੇ ਅੱਗੇ ਦੱਸਿਆ ਕਿ ਗਲਾਡਾ ਦੇ ਅਧਿਕਾਰ ਖੇਤਰ ਅਧੀਨ 181 ਮਨਜ਼ੂਰਸ਼ੁਦਾ ਕਾਲੋਨੀਆਂ ਹਨ। ਉਹਨਾਂ ਅਧਿਕਾਰੀਆਂ ਨੂੰ ਹੋਰ ਵਿਕਾਸ ਪ੍ਰਾਜੈਕਟ ਲਿਆ ਕੇ ਇਨ੍ਹਾਂ ਖੇਤਰਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਿਹਾ। ਬੱਚਤ ਭਵਨ ਵਿਖੇ ਕਾਲੋਨਾਈਜ਼ਰਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਰੀਅਲ ਅਸਟੇਟ ਸੈਕਟਰ ਲਈ ਸਿੰਗਲ ਵਿੰਡੋ ਸਿਸਟਮ ਸ਼ੁਰੂ ਕਰੇਗੀ।

ਮਨਜ਼ੂਰੀ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਮਾਰਕੀਟ ਨੂੰ ਵੱਡਾ ਹੁਲਾਰਾ ਦੇਣ ਲਈ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਯੋਜਨਾਬੱਧ ਸ਼ਹਿਰੀ ਵਿਕਾਸ ਲਈ ਜਲਦ ਹੀ ਰੀਅਲ ਅਸਟੇਟ ਸੈਕਟਰ ਲਈ ਸਿੰਗਲ ਵਿੰਡੋ ਸਿਸਟਮ ਸ਼ੁਰੂ ਕਰਨ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਇਹ ਸਿਸਟਮ ਸਾਰੀਆਂ ਜ਼ਰੂਰੀ ਮਨਜ਼ੂਰੀਆਂ ਇੱਕੋ ਛੱਤ ਹੇਠ ਪ੍ਰਦਾਨ ਕਰੇਗਾ ਜਿਸ ਨਾਲ ਸ਼ਹਿਰੀ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਵੇਂ ਰਿਹਾਇਸ਼ੀ ਅਤੇ ਉਦਯੋਗਿਕ ਪ੍ਰਾਜੈਕਟ ਸ਼ੁਰੂ ਕਰਨ ਦੇ ਨਾਲ-ਨਾਲ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ
Advertisement
ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
ਪਰਿਵਾਰ ਸਣੇ ਪਾਕਿਸਤਾਨ ਜਾ ਰਹੇ ਸਿੱਧੂ, ਕਰਤਾਰਪੁਰ ਸਾਹਿਬ ਟੇਕਣਗੇ ਮੱਥਾ
ਪਰਿਵਾਰ ਸਣੇ ਪਾਕਿਸਤਾਨ ਜਾ ਰਹੇ ਸਿੱਧੂ, ਕਰਤਾਰਪੁਰ ਸਾਹਿਬ ਟੇਕਣਗੇ ਮੱਥਾ
Punjab Weather Update: ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਪੰਜ ਸ਼ਹਿਰਾਂ ਦਾ AQI 200 ਤੋਂ ਵੱਧ, ਜਾਣੋ ਮੌਸਮ ਦਾ ਲੇਟੇਸਟ ਅਪਡੇਟ
Punjab Weather Update: ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਪੰਜ ਸ਼ਹਿਰਾਂ ਦਾ AQI 200 ਤੋਂ ਵੱਧ, ਜਾਣੋ ਮੌਸਮ ਦਾ ਲੇਟੇਸਟ ਅਪਡੇਟ
Latest Breaking News Live Updates on 9 November 2024: ਲੁਧਿਆਣਾ ਪੁਲਿਸ ਨੇ ਦਬੋਚਿਆ ਗੈਂਗਸਟਰ ਰਿਸ਼ਭ ਅਤੇ ਸੁਸ਼ੀਲ, ਕਰਾਸ ਫਾਈਰਿੰਗ 'ਚ ਲੱਗੀਆਂ 2 ਗੋਲੀਆਂ, ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ

Embed widget