ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਕੰਟਰੋਲ ਕਰਨ ਦੀਆਂ ਹਦਾਇਤਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੀਆਂ ਕੋਸ਼ਿਸ਼ਾਂ ਤਹਿਤ ਅੱਜ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਸਾੜੇ ਜਾਣ ਵਾਲੇ ਸੰਭਾਵਤ ਖੇਤਰਾਂ ‘ਚ ਅਜਿਹੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੀਆਂ ਕੋਸ਼ਿਸ਼ਾਂ ਤਹਿਤ ਅੱਜ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਸਾੜੇ ਜਾਣ ਵਾਲੇ ਸੰਭਾਵਤ ਖੇਤਰਾਂ ‘ਚ ਅਜਿਹੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਪਿਛਲੇ ਦਿਨਾਂ ਦੌਰਾਨ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਆਏ ਸਕੱਤਰ ਇੰਚਾਰਜਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਅਤੇ ਮੁਕਾਮੀ ਪੱਧਰ ਦੀ ਸਥਿਤੀ ਅਨੁਸਾਰ ਸੁਝਾਅ ਲੈਂਦਿਆਂ ਮੁੱਖ ਸਕੱਤਰ ਨੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਨੰਬਰਦਾਰਾਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਹਦਾਇਤ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਜਿਨ੍ਹਾਂ ਪਿੰਡਾਂ ਵਿੱਚ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ, ਉਥੋਂ ਦੇ ਨੰਬਰਦਾਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।
ਇਥੇ ਪਰਾਲੀ ਪ੍ਰਬੰਧਨ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਅਗਲੇ ਦਿਨਾਂ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਆਦਾ ਤਵੱਜੋ ਦਿੱਤੀ ਜਾਵੇ ਅਤੇ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਕੰਟਰੋਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਹਾਟ-ਸਪਾਟਸ ‘ਤੇ ਜ਼ਿਆਦਾ ਫ਼ੋਕਸ ਕੀਤਾ ਜਾਵੇ ਅਤੇ ਜਿਨ੍ਹਾਂ ਪਿੰਡਾਂ ਵਿਚ ਪਿਛਲੇ ਸਾਲਾਂ ਦੌਰਾਨ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ, ਉੱਥੇ ਪ੍ਰਸ਼ਾਸ਼ਨ ਜ਼ਿਆਦਾ ਚੌਕਸੀ ਵਰਤੇ।
ਇਸ ਦੇ ਨਾਲ ਹੀ ਪਰਾਲੀ ਨੂੰ ਅੱਗ ਲਾਉਣ ਵਾਲੀਆਂ ਥਾਵਾਂ ਦੀ ਨਿੱਜੀ ਅਤੇ ਸੈਟੇਲਾਈਟ ਵੈਰੀਫ਼ਿਕੇਸ਼ਨ ਜ਼ਿਆਦਾ ਪੁਖ਼ਤਗੀ ਨਾਲ ਕੀਤੀ ਜਾਵੇ। ਉਨ੍ਹਾਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਨਿੱਜੀ ਅਤੇ ਸੈਟੇਲਾਈਟ ਵੈਰੀਫ਼ਿਕੇਸ਼ਨ ਵਿਧੀ ਰਾਹੀਂ ਗਿਣਤੀ ‘ਚ ਵਖਰੇਵੇਂ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਧਿਕਾਰੀ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਆਪਟੀਕਲ ਸੈਟੇਲਾਈਟ ਡਾਟਾ ਵਿਸ਼ਲੇਸ਼ਣ ਜ਼ਰੀਏ ਹਾਸਲ ਖੇਤਰ `ਤੇ ਧਿਆਨ ਕੇਂਦਰਿਤ ਕਰਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :