ਪੜਚੋਲ ਕਰੋ

Punjab News : ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

 Punjab News : ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ

 Punjab News : ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਤੰਗ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਚਾਈਨਾ ਡੋਰ ਦੀ ਵਰਤੋਂ ਖਿਲਾਫ ਸ਼ਿਕਾਇਤ ਉੱਪਰ ਕਾਰਵਾਈ ਕਰਨ ਦੀਆਂ ਸ਼ਕਤੀਆਂ ਹੇਠਲੇ ਪੱਧਰ ਉਤੇ ਦਿੰਦਿਆਂ ਇਸ ਦੀ ਵਰਤੋਂ ’ਤੇ ਸਜ਼ਾਯਾਫ਼ਤਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਚਾਈਨਾ ਡੋਰ ਨਾਲ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਇਸ ਸਬੰਧੀ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਅੱਜ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਚਾਈਨਾ ਡੋਰ ਨਾਲ ਵਾਪਰਦੀਆਂ ਘਟਨਾਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵਾਤਾਵਰਣ ਮੰਤਰੀ ਨੇ ਦੱਸਿਆ ਕਿ ਚਾਈਨਾ ਡੋਰ ਦੀ ਪਾਬੰਦੀ ਸੰਬੰਧੀ ਸੂਬਾ ਸਰਕਾਰ ਵੱਲੋਂ 23 ਫਰਵਰੀ 2018 ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕੁਝ ਕਮੀਆਂ ਸਨ। ਹੁਣ ਨਵੇਂ ਜਾਰੀ ਹੁਕਮਾਂ ਵਿੱਚ ਇਨਾਂ ਕਮੀਆਂ ਨੂੰ ਦੂਰ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ ਚਾਈਨਾ ਡੋਰ, ਕੰਚ ਜਾਂ ਹੋਰ ਧਾਤੂ ਦੇ ਪਾਊਡਰ ਨਾਲ ਬਣੀ ਡੋਰ ਉਪਰ ਪੂਰਨ ਪਾਬੰਦੀ ਲਗਾਉਂਦੇ ਹੋਏ ਸਿਰਫ ਸੂਤੀ ਧਾਗੇ ਨਾਲ ਪਤੰਗ ਉਡਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਨਵੀਂ ਅਧਿਸੂਚਨਾ ਨੂੰ ਲਾਗੂ ਕਰਨ ਅਤੇ ਦੋਸੀ ਖਿਲਾਫ ਕਾਰਵਾਈ ਕਰਨ ਲਈ ਸਪਸ਼ਟ ਅਧਿਕਾਰ ਦਿੱਤੇ ਗਏ ਹਨ।  ਚਾਈਨਾ ਡੋਰ ਦੀ ਪੂਰਨ ਪਾਬੰਦੀ ਸਬੰਧੀ ਇਨਵਾਰਨਮੈਂਟ (ਪ੍ਰੋਟੈਕਸ਼ਨ) ਐਕਟ, 1986 ਦੀ ਧਾਰਾ 5 ਅਧੀਨ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਨਾਂ ਦੀ ਉਲੰਘਣਾ ਲਈ 5 ਸਾਲ ਤੱਕ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਤੱਕ ਜੁਰਮਾਨਾ ਜਾਂ ਦੋਵੇ ਹੋ ਸਕਦੇ ਹਨ।

ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਕਾਰਜਕਾਰੀ ਮੈਜਿਸਟ੍ਰੇਟ, ਮਾਲ ਮਹਿਕਮੇ ਦੇ ਤਹਿਸੀਲਦਾਰ ਅਤੇ ਉੱਚ ਅਧਿਕਾਰੀ, ਵਣ ਵਿਭਾਗ ਦੇ ਜੰਗਲੀ ਜੀਵ ਇੰਸਪੈਕਟਰ ਅਤੇ ਉੱਚ ਅਧਿਕਾਰੀ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਉੱਚ ਅਧਿਕਾਰੀ, ਸਥਾਨਕ ਸਰਕਾਰਾਂ ਦੇ ਦਰਜਾ ਸੀ ਕਰਮਚਾਰੀ ਅਤੇ ਉੱਚ ਅਧਿਕਾਰੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਉੱਚ ਅਧਿਕਾਰੀਆਂ ਨੂੰ ਉਕਤ ਹਦਾਇਤਾਂ ਨੂੰ ਸੂਬੇ ਵਿੱਚ ਲਾਗੂ ਕਰਨ ਲਈ ਅਧਿਕਾਰ ਦਿੱਤੇ ਗਏ ਹਨ। ਉਨਾਂ ਅੱਗੇ ਦੱਸਿਆ ਕਿ ਸਬੰਧਤ ਮਹਿਕਮਿਆਂ ਨੂੰ ਪਾਬੰਦੀ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਬਹੁਮੁਲੀਆਂ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਨਾਲ-ਨਾਲ ਪਸ਼ੁ, ਪੰਛੀਆਂ ਆਦਿ ਦੀ ਰੱਖਿਆ ਵੀ ਯਕੀਨੀ ਬਨਾਈ ਜਾ ਸਕੇ।

ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਪਤੰਗ ਉਡਾਉਣ ਲਈ ਚਾਈਨਾ ਡੋਰ ਦਾ ਇਸਤੇਮਾਲ ਨਾ ਕੀਤਾ ਜਾਵੇ ਅਤੇ ਨਾਲ ਹੀ ਦੁਕਾਨਦਾਰ ਅਤੇ ਆਨਲਾਈਨ ਸਟੋਰ ਇਸ ਨੂੰ ਵੇਚਣ ਤੋਂ ਗੁਰੇਜ਼ ਕਰਨ।

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget