Punjab News: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਸ਼ਨ ਸੌ ਫ਼ੀਸਦੀ ਗਿਵ ਯੂਅਰ ਬੈਸਟ ਸਬੰਧੀ ਸਮੂਹ ਸਿੱਖਿਆ ਅਧਿਕਾਰੀਆਂ ਦੀ ਪਲੇਠੀ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਮਿਸ਼ਨ 100 ਫੀਸਦੀ ਦੇ ਉਦੇਸ਼ ਅਤੇ ਇਸ ਨੂੰ ਸਕੂਲਾਂ ਵਿੱਚ ਪ੍ਰਭਾਵੀ ਢੰਗ ਨਾਲ ਚਲਾਏ ਜਾਣ ਲਈ ਹਰੇਕ ਸਿੱਖਿਆ ਅਧਿਕਾਰੀ ਅਤੇ ਅਧਿਆਪਕ ਮੈਨਟਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਵਧੀਆ ਤਿਆਰੀ ਕਰਕੇ ਹੀ ਵਿਦਿਆਰਥੀ ਸਾਲਾਨਾ ਇਮਤਿਹਾਨਾਂ ਵਿੱਚ ਸਫ਼ਲ ਹੋਣ ਦੇ ਨਾਲ ਚੰਗੇ ਅੰਕ ਹਾਸਲ ਕਰ ਸਕਣਗੇ।
ਉਨ੍ਹਾਂ ਕਿਹਾ ਸਿੱਖਿਆ ਵਿਭਾਗ ਵਿੱਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵਿੱਚ ਕੰਮ ਕਰਦੇ ਸਾਰੇ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦੇਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਮਿਸ਼ਨ 100% ਲਈ ਮਾਈਕਰੋ ਯੋਜਨਾਬੰਦੀ ਕੀਤੀ ਜਾ ਰਹੀ ਹੈ ਜਿਸ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਹਰੇਕ ਸਿੱਖਿਆ ਅਧਿਕਾਰੀ, ਸਕੂਲ ਮੂਖੀ, ਅਧਿਆਪਕ ਅਤੇ ਸਿੱਖਿਆ ਪ੍ਰਣਾਲੀ ਦਾ ਹਰ ਕਰਮਚਾਰੀ ਅਤੇ ਸਹਿਯੋਗੀ ਪ੍ਰਣ ਕਰੇ ਕਿ ਉਹ ਆਪਣਾ 100 ਫੀਸਦੀ ਯੋਗਦਾਨ ਪਾਏਗਾ।
ਇਸ ਮੌਕੇ ਉਹਨਾਂ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਵੀ ਮਿਸ਼ਨ 100% ਸੰਬੰਧੀ ਸਵੈ ਇੱਛਾ ਨਾਲ ਸਹੁੰ ਚੁਕਾਈ। ਬੈਂਸ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਸਿੱਖਿਆ ਲਈ ਮੁਖੀ ਦੇ ਤੌਰ ‘ਤੇ ਕੰਮ ਕਰ ਰਹੇ ਹਨ ਇਸ ਲਈ ਉਹ ਹੀ ਆਪਣੇ ਜ਼ਿਲ੍ਹੇ ਦੇ ਸਮੁੱਚੇ ਨਤੀਜਿਆਂ ਦੇ ਲਈ ਜ਼ਿੰਮੇਵਾਰ ਹੋਣਗੇ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :