ਪੜਚੋਲ ਕਰੋ

Punjab News: NSQF ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼, ਜਾਣੋ ਕਿਵੇਂ ਕਰੇਗੀ ਕੰਮ

ਇਸ ਤੋਂ ਪਹਿਲਾਂ ਕੈਬਨਿਟ ਸਬ-ਕਮੇਟੀ ਨੇ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਲੱਭਣ ਲਈ ਕਿਹਾ।

Punjab News: ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਸ਼ਾਮਲ ਹਨ, ਨੇ ਅੱਜ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਅਧਿਆਪਕਾਂ ਦੇ ਮਸਲਿਆਂ ਬਾਰੇ ਅਧਿਐਨ ਕਰਕੇ ਉਹਨਾਂ ਦਾ ਸੰਭਵ ਹੱਲ ਲੱਭਿਆ ਜਾ ਸਕੇ।      

ਕੈਬਨਿਟ ਸਬ-ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ਼.) ਅਧਿਆਪਕਾਂ ਨਾਲ ਅਗਲੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਕਾਨੂੰਨੀ, ਪ੍ਰਸ਼ਾਸਨਿਕ ਅਤੇ ਵਿੱਤੀ ਮੁੱਦਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀਆਂ ਨੇ ਵਿਭਾਗ ਨੂੰ ਅਗਲੇ ਹਫ਼ਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਬੁਲਾ ਕੇ 31 ਜਨਵਰੀ ਤੱਕ ਉਨ੍ਹਾਂ ਦੇ ਮਸਲਿਆਂ ਦੇ ਹੱਲ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।

ਇਸ ਤੋਂ ਪਹਿਲਾਂ ਕੈਬਨਿਟ ਸਬ-ਕਮੇਟੀ ਨੇ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਲੱਭਣ ਲਈ ਕਿਹਾ।

ਇਸ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਦੋਵੇਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਗ੍ਰਾਮ ਜੀ.ਪੀ.ਡਬਲਿਊ.ਐਸ.ਸੀ. ਵਾਟਰ ਸਪਲਾਈ ਪੰਪ ਓਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇ ਤਾਂ ਜੋ ਪੰਚਾਇਤ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿਊ.ਐਸ.ਸੀ.) ਅਧੀਨ ਪੰਪ ਅਪਰੇਟਰਾਂ ਦੀਆਂ ਸੇਵਾਵਾਂ ਲੈਣ ਜਾਂ ਖਤਮ ਕਰਨ ਸਬੰਧੀ ਨਿਯਮ ਅਤੇ ਸ਼ਰਤਾਂ ਤਿਆਰ ਕੀਤੀਆਂ ਜਾ ਸਕਣ।

ਕੈਬਨਿਟ ਸਬ-ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਦੇ ਜਲਦ ਤੋਂ ਜਲਦ ਨਿਪਟਾਰੇ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਕੈਬਨਿਟ ਸਬ ਕਮੇਟੀ ਨੇ ਇਹ ਨਿਰਦੇਸ਼ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਐਸ.ਕਿਊ.ਐਫ. ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਅਤੇ ਜੀ.ਪੀ.ਡਬਲਯੂ.ਐੱਸ.ਸੀ. ਵਾਟਰ ਸਪਲਾਈ ਪੰਪ ਅਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਦਿੱਤੇ। ਜ਼ਿਕਰਯੋਗ ਹੈ ਕਿ ਸਾਰੀਆਂ ਮੀਟਿੰਗਾਂ ਸੁਖਾਵੇਂ ਮਾਹੌਲ ਵਿੱਚ ਹੋਈਆਂ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget