Punjab news: ਦੇਸ਼ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਚੌਕਸੀ ਰੱਖਦੇ ਹੋਏ ਦੂਜੇ ਰਾਜਾਂ ਤੋਂ ਪੰਜਾਬ ਵੱਲ ਆਉਣ ਵਾਲੇ ਰਸਤਿਆਂ 'ਤੇ ਨਾਕੇ ਵਧਾ ਦਿੱਤੇ ਗਏ ਹਨ। ਇੰਨਾ ਹੀ ਨਹੀਂ ਸੜਕਾਂ 'ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਵੀ ਵਧਾ ਦਿੱਤੀ ਗਈ ਹੈ। ਖੁਫੀਆ ਏਜੰਸੀਆਂ ਨੇ ਟਾਰਗੇਟ ਕਿਲਿੰਗ ਦੀ ਸੰਭਾਵਨਾ ਜਤਾਈ ਹੈ।


ਟਾਰਗੇਟ ਕਿਲਿੰਗ ਦੀ ਕੀਤੀ ਜਾ ਰਹੀ ਕੋਸ਼ਿਸ਼


ਪੰਜਾਬ ਪੁਲਿਸ ਨੂੰ ਖੁਫੀਆ ਏਜੰਸੀਆਂ ਤੋਂ ਮਿਲੇ ਅਲਰਟ ਮੁਤਾਬਕ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨੇ ਪੰਜਾਬ 'ਚ ਦਹਿਸ਼ਤ ਫੈਲਾਉਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਸਿੱਖ ਅੱਤਵਾਦੀ ਸੰਗਠਨਾਂ ਦੀ ਮਦਦ ਨਾਲ ਟਾਰਗੇਟ ਕਿਲਿੰਗ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ, ਹਰਿਆਣਾ ਅਤੇ ਰਾਜਸਥਾਨ ਤੋਂ ਆਉਣ ਵਾਲੇ ਰਸਤਿਆਂ 'ਤੇ ਚੌਕਸੀ ਵਧਾ ਦਿੱਤੀ ਹੈ।


ਇਹ ਵੀ ਪੜ੍ਹੋ: Gippy Grewal: ਗਿੱਪੀ ਗਰੇਵਾਲ ਤੇ ਐਲੀ ਮਾਂਗਟ ਖਿਲਾਫ ਦਰਜ, ਗਾਣਿਆਂ 'ਚ ਡਰੱਗ ਕਲਚਰ ਪ੍ਰਮੋਟ ਕਰਨ ਦਾ ਇਲਜ਼ਾਮ


NIA ਨੇ ਹਰਿਆਣਾ ਪੁਲਿਸ ਨੂੰ ਭੇਜਿਆ ਅਲਰਟ


ਬੀਤੇ ਦਿਨੀਂ ਰਾਸ਼ਟਰੀ ਜਾਂਚ ਏਜੰਸੀ (NIA) ਨੇ ਵੀ ਹਰਿਆਣਾ ਪੁਲਿਸ ਨੂੰ ਅਲਰਟ ਭੇਜਿਆ ਸੀ। ਜਿਸ ਵਿੱਚ ਜੰਮੂ-ਕਸ਼ਮੀਰ ਦੀਆਂ ਅੱਤਵਾਦੀ ਜਥੇਬੰਦੀਆਂ ਦੇ ਨਾਲ-ਨਾਲ ਸਿੱਖ ਕੱਟੜਪੰਥੀ ਹਰਿਆਣੇ ਦੇ ਨੌਜਵਾਨਾਂ ਨੂੰ ਲੁਭਾਇਆ ਜਾ ਰਿਹਾ ਹੈ। ਇਨ੍ਹਾਂ ਦਾ ਮਕਸਦ ਸਿਰਫ਼ ਪੰਜਾਬ ਵਿੱਚ ਦਹਿਸ਼ਤ ਫੈਲਾਉਣਾ ਹੈ।


ਇਹ ਵੀ ਪੜ੍ਹੋ: WPL Auction: ਮੁੰਬਈ ਇੰਡੀਅਨਜ਼ ਲਈ ਖੇਡੇਗੀ ਹਰਮਨਪ੍ਰੀਤ ਕੌਰ, 1.8 ਕਰੋੜ ਨਾਲ ਆਪਣੇ ਨਾਲ ਜੋੜਿਆ


ਕੇਂਦਰੀ ਖੁਫੀਆ ਏਜੰਸੀਆਂ ਤੋਂ ਮਿਲਿਆ ਅਲਰਟ


ਕੇਂਦਰੀ ਖੁਫੀਆ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਅੱਤਵਾਦੀ ਸੰਗਠਨ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਲਾਲਚ ਦੇ ਕੇ  ਆਪਣੇ ਨਾਲ ਜੋੜ ਰਹੇ ਹਨ। ਉਨ੍ਹਾਂ ਨੂੰ ਵਿਦੇਸ਼ਾਂ 'ਚ ਵਸਣ ਅਤੇ ਲਗਜ਼ਰੀ ਜ਼ਿੰਦਗੀ ਲਈ ਪੈਸੇ ਦੇਣ ਦਾ ਲਾਲਚ ਦਿੱਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਆਈਐਸਆਈ ਜੰਮੂ-ਕਸ਼ਮੀਰ ਅਤੇ ਪੰਜਾਬ ਦੀ ਸਰਹੱਦ ਰਾਹੀਂ ਹਥਿਆਰਾਂ ਦੀ ਖੇਪ ਵੀ ਲਗਾਤਾਰ ਭੇਜ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।