ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦਾ ਮੁੱਦਾ ਪੰਜਾਬ 'ਚ ਗਰਮਾ ਗਿਆ ਹੈ। ਅਜਿਹੇ 'ਚ ਸਵਾਲ ਚੁੱਕੇ ਜਾ ਰਹੇ ਹਨ ਕਿ ਜੇਕਰ ਸਮਾਂ ਰਹਿੰਦਿਆਂ ਆਬਕਾਰੀ ਵਿਭਾਗ ਤੇ ਪੁਲਿਸ ਵਿਭਾਗ ਨੇ ਅੱਖਾਂ ਖੋਲ੍ਹੀਆਂ ਹੁੰਦੀਆਂ ਤਾਂ ਲੋਕਾਂ ਨੂੰ ਆਪਣੀਆਂ ਜਾਨਾਂ ਨਾ ਗਵਾਉਣੀਆਂ ਪੈਂਦੀਆਂ।


ਇੰਟੈਲੀਜੈਂਸ ਦੀ ਖ਼ਾਸ ਰਿਪੋਰਟ ਮੁਤਾਬਕ ਪੰਜਾਬ ਦੇ 22 ਜ਼ਿਲ੍ਹਿਆਂ 'ਚ 550 ਤੋਂ ਜ਼ਿਆਦਾ ਲੋਕ ਨਜਾਇਜ਼ ਸ਼ਰਾਬ ਬਣਾਉਣ ਤੇ ਵੇਚਣ ਦਾ ਕੰਮ ਕਰਦੇ ਹਨ। ਇਨ੍ਹਾਂ ਦੇ ਨਾਂ ਤੇ ਪਤੇ ਸਮੇਤ ਪੂਰੀ ਸੂਚੀ ਇੰਟੈਲੀਜੈਂਸ 11 ਮਹੀਨੇ ਪਹਿਲਾਂ ਪੁਲਿਸ ਤੇ ਆਬਕਾਰੀ ਵਿਭਾਗ ਨੂੰ ਸੌਂਪ ਚੁੱਕੀ ਹੈ ਪਰ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੇ ਸਮਾਂ ਰਹਿੰਦਿਆਂ ਕੋਈ ਕਾਰਵਾਈ ਕਰਨ ਦੀ ਸਹਿਮਤੀ ਨਹੀਂ ਜਤਾਈ।


ਕੈਪਟਨ ਪਹਿਲੀ ਵਾਰ ਕੇਜਰੀਵਾਲ ਨੂੰ ਬੋਲੇ ਇੰਨਾ ਖਰਵਾ, ਦਿੱਲੀ ਦੇ ਮੁੱਖ ਮੰਤਰੀ ਨੂੰ ਦਿੱਤੀ ਇਹ ਨਸੀਹਤ


ਹੁਣ ਸ਼ਰਾਬ ਮਾਫੀਆ ਵੱਲੋਂ ਇੰਨੀ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਦੋਵੇਂ ਵਿਭਾਗ ਹਰਕਤ 'ਚ ਆਏ ਹਨ। ਸੂਤਰਾਂ ਮੁਤਾਬਕ ਮਾਝੇ ਦੇ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਤਰਨ ਤਾਰਨ, ਬਟਾਲਾ ਤੇ ਅੰਮ੍ਰਿਤਸਰ ਨਕਲੀ ਸ਼ਰਾਬ ਬਣਾਉਣ ਵਾਲੇ ਵੱਲੇ ਨੈੱਟਵਰਕ ਦਾ ਪਤਾ ਹੋਣ ਦੇ ਬਾਵਜੂਦ ਪੁਲਿਸ ਤੇ ਆਬਕਾਰੀ ਵਿਭਾਗ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ।


ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦਾ ਤਾਂਡਵ ਜਾਰੀ, ਗਿਣਤੀ ਵਧ ਕੇ ਹੋਈ 112

ਕੈਪਟਨ ਦੇ ਹੁਕਮਾਂ ਨੂੰ ਟਿੱਚ ਜਾਣਦੇ ਅਧਿਕਾਰੀ, ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਨੇ ਕੀਤਾ ਖ਼ੁਲਾਸਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ