ਪੰਜਾਬ ਦੇ ਚਾਰ ਸ਼ਹਿਰਾਂ 'ਚ ਹਮਲੇ ਦਾ ਖਤਰਾ, ਸੂਬੇ 'ਚ ਅਲਰਟ
ਏਬੀਪੀ ਸਾਂਝਾ | 30 Sep 2019 04:26 PM (IST)
ਪੰਜਾਬ ਦੇ ਚਾਰ ਸ਼ਹਿਰਾਂ 'ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਹੋਇਆ ਹੈ। ਇਸ 'ਚ ਅੰਮ੍ਰਿਤਸਰ, ਪਠਾਨਕੋਟ, ਬਟਾਲਾ ਤੇ ਗੁਰਦਾਸਪੁਰ ਸ਼ਾਮਲ ਹਨ। ਆਤਮਘਾਤੀ ਹਮਲੇ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਦੇ ਚਾਰ ਸ਼ਹਿਰਾਂ 'ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਹੋਇਆ ਹੈ। ਇਸ 'ਚ ਅੰਮ੍ਰਿਤਸਰ, ਪਠਾਨਕੋਟ, ਬਟਾਲਾ ਤੇ ਗੁਰਦਾਸਪੁਰ ਸ਼ਾਮਲ ਹਨ। ਆਤਮਘਾਤੀ ਹਮਲੇ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਦਾ ਏਅਰਬੇਸ ਤੇ ਆਰਮੀ ਕੈਂਪ ਵੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਨ। ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੇ ਏਡੀਜੀਪੀ ਨੂੰ ਪਠਾਨਕੋਟ 'ਚ ਕੈਂਪ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਖੁਫੀਆ ਇਨਪੁਟ ਮੁਤਾਬਕ, ਜੇਹਾਦੀਆਂ ਵੱਲੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੰਯੁਕਤ ਰਾਸ਼ਟਰ ਤੇ ਅਮਰੀਕਾ ਦੇ ਦੌਰੇ ਤੋਂ ਵਾਪਸ ਆਉਣ ਮਗਰੋਂ ਇਸ ਅੱਤਵਾਦੀ ਹਮਲੇ ਦੀ ਯੋਜਨਾ ਘੜੀ ਹੈ। ਪੰਜਾਬ ਸਰਕਾਰ ਨੂੰ ਵੀ ਇਸ ਬਾਰੇ ਮੁਕੰਮਲ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।