ਪੜਚੋਲ ਕਰੋ

Punjab News: ਵੱਡੇ ਪੁਲਿਸ ਅਫ਼ਸਰਾਂ ਨਾਲ ਸੀਐਮ ਭਗਵੰਤ ਮਾਨ ਦੀ ਹਾਈ ਲੇਵਲ ਮੀਟਿੰਗ, ਆਰ ਪਾਰ ਦੀ ਲੜਾਈ ਦਾ ਕੀਤਾ ਐਲਾਨ 

Cm Bhagwant Mann meeting with Cps And SSPs: ਅਧਿਕਾਰੀਆਂ ਨੂੰ ਸੂਬਾ ਭਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਖਾਸ ਕਰਕੇ ਬਾਜਾਰਾਂ ਵਿੱਚ ਚੌਕਸੀ ਵਧਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਦੁਸ਼ਮਣ ਤਾਕਤਾਂ ਨੂੰ ਨੱਥ

Cm Bhagwant Mann meeting with Cps And SSPs: ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ।

ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਿਲਾਫ ਕਿਸੇ ਤਰ੍ਹਾਂ  ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਸਖਤੀ ਨਾਲ ਜਾਰੀ ਰਹਿਣੀ ਚਾਹੀਦੀ ਹੈ ਅਤੇ ਹੇਠਲੇ ਪੱਧਰ ’ਤੇ ਵੀ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਦੇਲਰੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਸਮਰਪਿਤ ਹੋ ਕੇ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਸੂਬੇ ਵਿੱਚੋਂ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਪੁਲਿਸ ਅਫਸਰਾਂ ਨੂੰ ਹਦਾਇਤ ਕੀਤੀ ਕਿ ਡਿਊਟੀ ਨਿਭਾਉਂਦੇ ਸਮੇਂ ਪੰਜਾਬ ਪੁਲਿਸ ਨੂੰ ਆਪਣਾ ਸ਼ਾਨਦਾਰ ਰਿਕਾਰਡ ਹਰ-ਹਾਲ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਉਤੇ ਪਹਿਰਾ ਦੇਣਾ ਪੁਲਿਸ ਅਫਸਰਾਂ ਦੀ ਸਭ ਤੋਂ ਵੱਧ ਤਰਜੀਹ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਗਠਿਤ ਅਪਰਾਧ ਦੇ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਜਬਰੀ ਵਸੂਲੀ ਅਤੇ ਫਿਰੌਤੀ ਦੇ ਮਾਮਲਿਆਂ ਨੂੰ ਰੋਕਣ ਅਤੇ ਸੁਲਝਾਉਣ ਉਤੇ ਵਧੇਰੇ ਧਿਆਨ ਦਿੱਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੇ ਮੁਤਾਬਕ ਆਪਣੀ ਡਿਊਟੀ ਨਿਰਪੱਖ ਅਤੇ ਸਖਤ ਮਿਹਨਤ ਨਾਲ ਨਿਭਾਉਣੀ ਚਾਹੀਦੀ ਹੈ। ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹੇ ਦੇ ਦੌਰੇ ਕਰਨ ਦੇ ਆਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਸੁਲਝਾਉਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਹੋਵੇਗੀ ਜੋ ਆਮ ਲੋਕਾਂ ਨਾਲ ਸਬੰਧਤ ਮਸਲੇ ਸੁਲਝਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਖਾਸ ਕਰਕੇ ਬਾਜਾਰਾਂ ਵਿੱਚ ਚੌਕਸੀ ਵਧਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਦੁਸ਼ਮਣ ਤਾਕਤਾਂ ਨੂੰ ਨੱਥ ਪਾ ਕੇ ਸੂਬੇ ਦੀ ਅਮਨ-ਸਾਂਤੀ ਨੂੰ ਕਾਇਮ ਰੱਖਣਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਸਪੱਸਟ ਸਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਅਜਿਹੇ ਅਨਸਰਾਂ ਨਾਲ ਸਖਤੀ ਨਾਲ ਨਜਿੱਠਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖੇਤਰ ਵਾਲੇ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਹੈ ਤਾਂ ਉਸ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਗਤੀਵਿਧੀ ਦੀ ਸਖਤੀ ਨਾਲ  ਪੜਤਾਲ ਕੀਤੀ ਜਾਵੇ ਅਤੇ ਇਸ ਅਪਰਾਧ ਵਿੱਚ ਸਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੋਈ ਇਸ ਅਪਰਾਧ ਨੂੰ ਅੰਜ਼ਾਮ ਦਿੰਦਾ ਹੈ ਤਾਂ ਉਸ ਵਿਰੁੱਧ ਸਖਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਦੀ ਵਰਤੋਂ ਸਬੰਧੀ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਤੁਰੰਤ ਰੋਕਣ ਲਈ ਆਖਿਆ। ਉਨ੍ਹਾਂ ਨੇ ਸਪੱਸਟ ਤੌਰ ‘ਤੇ ਕਿਹਾ ਕਿ ਜੇਲ੍ਹ ਸਟਾਫ ਅਤੇ ਪੁਲਿਸ ਵੱਲੋਂ ਅਜਿਹੀ ਢਿੱਲਮੱਠ ਅਣ-ਉਚਿਤ ਅਤੇ ਨਾ-ਸਹਿਣਯੋਗ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀ ਗਤੀਵਿਧੀ ਵਿੱਚ ਸਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਇਸ ਕੁਤਾਹੀ ਲਈ ਜਿੰਮੇਵਾਰ ਸਟਾਫ ਜਾਂ ਅਧਿਕਾਰੀ ਖਿਲਾਫ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।    

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
Punjabi Singer: ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਫਿਰ ਮਿਲੇਗੀ ਖੁਸ਼ਖਬਰੀ, ਫਿਰ ਵੱਧ ਸਕਦਾ ਫਿਟਮੈਂਟ ਫੈਕਟਰ, ਜਾਣੋ ਕਿੰਨੀ ਵਧੇਗੀ ਤਨਖ਼ਾਹ ?
ਸਰਕਾਰੀ ਮੁਲਾਜ਼ਮਾਂ ਨੂੰ ਫਿਰ ਮਿਲੇਗੀ ਖੁਸ਼ਖਬਰੀ, ਫਿਰ ਵੱਧ ਸਕਦਾ ਫਿਟਮੈਂਟ ਫੈਕਟਰ, ਜਾਣੋ ਕਿੰਨੀ ਵਧੇਗੀ ਤਨਖ਼ਾਹ ?
Punjab Weather Update: ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਕੁਝ 'ਚ ਪਿਆ ਮੀਂਹ, ਜ਼ਹਿਰੀਲੀ ਹੋਈ ਆਬੋ-ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਕੁਝ 'ਚ ਪਿਆ ਮੀਂਹ, ਜ਼ਹਿਰੀਲੀ ਹੋਈ ਆਬੋ-ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
Embed widget