Punjab News: ਖੁਸ਼ਖਬਰੀ! ਪੰਜਾਬ 'ਚ ਮੈਡੀਕਲ ਕਾਲਜਾਂ ਦੇ ਇੰਟਰਨਾਂ ਦੀ ਵਧੀ ਤਨਖਾਹ; ਸਿਹਤ ਮੰਤਰੀ ਤੇ ਵਿੱਤ ਮੰਤਰੀ ਨਾਲ ਮੀਟਿੰਗ 'ਚ ਵੱਡਾ ਫੈਸਲਾ, ਜਾਣੋ ਹੁਣ ਕਿੰਨੇ ਮਿਲਣਗੇ ਪੈਸੇ
ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਵਿੱਚ ਇੰਟਰਨ ਕਰ ਰਹੇ ਵਿਦਿਆਰਥੀਆਂ ਦੀ ਤਨਖਾਹ ਵਧਾਉਣ ਦਾ ਫੈਸਲਾ ਲਿਆ ਹੈ। ਹੁਣ ਉਨ੍ਹਾਂ ਨੂੰ ਹਰ ਮਹੀਨੇ ₹15 ਹਜ਼ਾਰ ਦੀ ਥਾਂ ₹22 ਹਜ਼ਾਰ ਮਿਲਣਗੇ। ਜੋ ਵਿਦਿਆਰਥੀ ਪੋਸਟ ਗ੍ਰੈਜੂਏਸ਼ਨ ਕਰ...

Punjab News: ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਵਿੱਚ ਇੰਟਰਨ ਕਰ ਰਹੇ ਵਿਦਿਆਰਥੀਆਂ ਦੀ ਤਨਖਾਹ ਵਧਾਉਣ ਦਾ ਫੈਸਲਾ ਲਿਆ ਹੈ। ਹੁਣ ਉਨ੍ਹਾਂ ਨੂੰ ਹਰ ਮਹੀਨੇ ₹15 ਹਜ਼ਾਰ ਦੀ ਥਾਂ ₹22 ਹਜ਼ਾਰ ਮਿਲਣਗੇ। ਜੋ ਵਿਦਿਆਰਥੀ ਪੋਸਟ ਗ੍ਰੈਜੂਏਸ਼ਨ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਾਲ ਵਿੱਚ ਕ੍ਰਮਵਾਰ ₹76 ਹਜ਼ਾਰ, ₹77 ਹਜ਼ਾਰ ਅਤੇ ₹78 ਹਜ਼ਾਰ ਤਨਖਾਹ ਮਿਲੇਗੀ। ਇਸੇ ਤਰ੍ਹਾਂ, ਸੀਨੀਅਰ ਡਾਕਟਰਾਂ ਨੂੰ ₹92 ਹਜ਼ਾਰ, ₹93 ਹਜ਼ਾਰ ਅਤੇ ₹94 ਹਜ਼ਾਰ ਤਨਖਾਹ ਦਿੱਤੀ ਜਾਵੇਗੀ। ਨਾਲ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਮੈਡੀਕਲ ਹਸਪਤਾਲਾਂ 'ਚ ਆਮ ਲੋਕਾਂ ਲਈ ਸੇਵਾਵਾਂ ਮੁੜ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਵਾਂਗ ਹੀ ਸਿਹਤ ਸਹੂਲਤਾਂ ਮਿਲਣਗੀਆਂ।
ਸੀਐਮ ਨੇ ਖੁਦ ਮਾਮਲੇ ਦਾ ਲਿਆ ਨੋਟਿਸ
ਮੈਡੀਕਲ ਕਾਲਜਾਂ ਵਿੱਚ ਜੂਨੀਅਰ ਡਾਕਟਰ ਹੜਤਾਲ 'ਤੇ ਚਲੇ ਗਏ ਸਨ। ਦੂਜੇ ਪਾਸੇ, ਵਿਰੋਧੀ ਧਿਰ ਵੀ ਇਹ ਮੁੱਦਾ ਉੱਭਾਰ ਰਹੀ ਸੀ। ਇਸੇ ਦੌਰਾਨ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਦ ਮਾਮਲੇ ਦਾ ਨੋਟਿਸ ਲਿਆ ਅਤੇ ਇੰਟਰਨਾਂ ਨਾਲ ਮੀਟਿੰਗ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਕਾਫੀ ਸਮੇਂ ਤੋਂ ਪੇ ਰਿਵੀਜ਼ਨ ਅਤੇ ਸਟਾਈਪੈਂਡ ਵਾਧੇ ਦੀ ਗੱਲ ਚੱਲ ਰਹੀ ਸੀ ਅਤੇ ਇਹ ਮਾਮਲਾ ਸਰਕਾਰ ਦੇ ਵਿਚਾਰਧੀਨ ਸੀ।
ਜਦੋਂ ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੱਕ ਪਹੁੰਚੀ, ਤਾਂ ਉਨ੍ਹਾਂ ਤੁਰੰਤ ਕਿਹਾ, “ਡਾਕਟਰ ਸਾਹਿਬ, ਉਨ੍ਹਾਂ ਲੋਕਾਂ ਨੂੰ ਬੁਲਾਓ।”
ਵਿੱਤ ਮੰਤਰੀ ਦੀ ਮੀਟਿੰਗ 'ਚ ਹੋਇਆ ਫੈਸਲਾ
ਇਸ ਤੋਂ ਬਾਅਦ ਸਾਰੇ ਡਾਕਟਰਾਂ ਨੂੰ ਬੁਲਾਇਆ ਗਿਆ। ਫਿਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਮੀਟਿੰਗ ਹੋਈ, ਜਿਸ ਵਿੱਚ ਹਰ ਮੁੱਦੇ 'ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਸਟਾਈਪੈਂਡ ਵਧਾਉਣ 'ਤੇ ਮੁਹਰ ਲਾਈ ਗਈ। ਹੁਣ ਡਾਕਟਰਾਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ ਹੈ। ਓ.ਪੀ.ਡੀ. ਅਤੇ ਓਪਰੇਸ਼ਨ ਥੀਏਟਰ ਹੁਣ ਸਧਾਰਣ ਢੰਗ ਨਾਲ ਚੱਲ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















