ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤਪਾਲ ਸਿੰਘ ਦਾ ਦਿਹਾਂਤ, ਕੈਬਨਿਟ ਮੰਤਰੀ ਨੇ ਪ੍ਰਗਟਾਇਆ ਦੁੱਖ
ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤਪਾਲ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ 'ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Punjab News: ਹਾਕੀ ਵਿਸ਼ਵ ਕੱਪ-1975 ਜਿੱਤਣ ਵਾਲੀ ਭਾਰਤੀ ਟੀਮ ਦੇ ਕਪਤਾਨ ਰਹੇ ਓਲੰਪੀਅਨ ਅਜੀਤਪਾਲ ਸਿੰਘ ਅਤੇ ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰੀ ਪਦਮ ਸ਼੍ਰੀ ਦੀ ਪਤਨੀ ਕਿਰਨ ਅਜੀਤਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕੈਬਨਿਟ ਮੰਤਰੀ ਮੀਤ ਹੇਅਰ ਨੇ ਟਵੀਟ ਕਰਦਿਆਂ ਕਿਹਾ,"ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ੍ਰੀ ਤੇ ਓਲੰਪੀਅਨ ਅਜੀਤ ਪਾਲ ਸਿੰਘ ਜੀ ਦੀ ਪਤਨੀ ਅਤੇ ਕੌਮਾਂਤਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਾ ਹਾਂ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।"
ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ੍ਰੀ ਤੇ ਓਲੰਪੀਅਨ ਅਜੀਤ ਪਾਲ ਸਿੰਘ ਜੀ ਦੀ ਪਤਨੀ ਅਤੇ ਕੌਮਾਂਤਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਾ ਹਾਂ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ। pic.twitter.com/9D9tQZKdvZ
— Gurmeet Singh Meet Hayer (@meet_hayer) May 20, 2023
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਪਦਮ ਸ਼੍ਰੀ ਓਲੰਪੀਅਨ ਸ. ਅਜੀਤਪਾਲ ਸਿੰਘ ਜੀ ਦੇ ਧਰਮਪਤਨੀ ਸ਼੍ਰੀਮਤੀ ਕਿਰਨ ਅਜੀਤਪਾਲ ਸਿੰਘ ਜੀ (ਅੰਤਰਰਾਸ਼ਟਰੀ ਬਾਸਕਿਟਬਾਲ ਖਿਡਾਰਨ) ਦੇ ਦਿਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ, ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।