Punjab Police: ਤਰਨਤਾਰਨ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ੌਨ ਭਿੰਡਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੂੰ ਵੀ ਲੰਬੇ ਸਮੇਂ ਤੋਂ ਲੋੜੀਂਦਾ ਸੀ। ਸ਼ਹਿਨਾਜ਼ ਸਿੰਘ ਇੱਕ ਡਰੱਗ ਤਸਕਰੀ ਗਿਰੋਹ ਦਾ ਸਰਗਨਾ ਸੀ ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਕਰਦਾ ਸੀ।


ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਸ ਦੇ ਕੁਝ ਸਾਥੀਆਂ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕਾ ਵਿੱਚ ਆਪਣੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਸ਼ਹਿਨਾਜ਼ ਸਿੰਘ ਭਾਰਤ ਭੱਜ ਆਇਆ ਪਰ ਪੰਜਾਬ ਪੁਲਿਸ ਨੇ ਉਸਦਾ ਪਿੱਛਾ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ।






ਪੰਜਾਬ ਪੁਲਿਸ ਨੇ ਇਹ ਕਾਰਵਾਈ ਅੰਤਰਰਾਸ਼ਟਰੀ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਕੀਤੀ। ਇਹ ਕਾਰਵਾਈ ਪੰਜਾਬ ਸਰਕਾਰ ਤੇ ਪੁਲਿਸ ਦੀ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦਰਸਾਉਂਦੀ ਹੈ। ਪੁਲਿਸ ਨੇ ਕਿਹਾ ਕਿ ਪੰਜਾਬ ਨੂੰ ਡਰੱਗ ਮਾਫੀਆ ਤੇ ਅਪਰਾਧੀਆਂ ਲਈ ਸੁਰੱਖਿਅਤ ਪਨਾਹਗਾਹ ਨਹੀਂ ਬਣਨ ਦਿੱਤਾ ਜਾਵੇਗਾ।



ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ 26 ਫਰਵਰੀ 2025 ਨੂੰ ਉਸਦੇ ਚਾਰ ਸਾਥੀਆਂ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਵਿੱਚ, ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਉਰਫ਼ ਬੱਲ, ਅੰਮ੍ਰਿਤਪਾਲ ਸਿੰਘ ਉਰਫ਼ ਚੀਮਾ,ਤਕਦੀਰ ਸਿੰਘ ਉਰਫ਼ ਰੋਮੀ,ਸਰਬਜੀਤ ਸਿੰਘ ਉਰਫ਼ ਸਾਬੀ, ਫਰਨਾਂਡੋ ਉਰਫ਼ ਫ੍ਰੈਂਕੋ ਸ਼ਾਮਲ ਹੈ।


ਇਸ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਕਾਰਵਾਈ ਦੌਰਾਨ 391 ਕਿਲੋਗ੍ਰਾਮ ਮੈਥਾਮਫੇਟਾਮਾਈਨ, 109 ਕਿਲੋਗ੍ਰਾਮ ਕੋਕੀਨ ਅਤੇ ਚਾਰ ਹਥਿਆਰ ਜ਼ਬਤ ਕੀਤੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।