ਪਟਿਆਲਾ: ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਦਾ ਜੇਲ੍ਹ 'ਚ ਮੋਬਾਈਲ ਮਿਲਣ ਤੋਂ ਬਾਅਦ ਉਸ ਨੂੰ ਸ਼ਨੀਵਾਰ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ ਸ਼ਿਫਟ ਕਰ ਦਿੱਤਾ ਗਿਆ। ਜੇਲ੍ਹ ਅਧਿਕਾਰੀਆਂ ਮੁਤਾਬਕ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਸਮੇਂ ਰੋਡ ਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਅਜਿਹੇ ਵਿੱਚ ਕਿਸੇ ਵੱਡੇ ਨਸ਼ਾ ਤਸਕਰ ਤੋਂ ਮੋਬਾਈਲ ਮਿਲਣ ਦੇ ਮਾਮਲੇ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਭੋਲਾ ਨੂੰ ਗੁਰਦਾਸਪੁਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਕੈਦੀ ਜਾਂ ਹਵਾਲਾਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਹਰ ਹਾਲਤ ਵਿੱਚ ਕਾਰਵਾਈ ਕੀਤੀ ਜਾਵੇਗੀ। ਮੋਬਾਈਲ ਦੋ ਦਿਨ ਪਹਿਲਾਂ ਮਿਲਿਆਇਸ ਦੇ ਨਾਲ ਹੀ ਭੋਲਾ ਖਿਲਾਫ ਮੋਬਾਈਲ ਮਿਲਣ ਦੇ ਮਾਮਲੇ ਦੀ ਜਾਂਚ ਕਰ ਰਹੀ ਥਾਣਾ ਤ੍ਰਿਪੜੀ ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ। ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਭੋਲਾ ਨੇ ਮੋਬਾਈਲ ਕਿੱਥੋਂ ਪ੍ਰਾਪਤ ਕੀਤਾ ਅਤੇ ਉਹ ਕਿਸ ਨਾਲ ਤੇ ਕਿੱਥੇ ਇਸ ਰਾਹੀਂ ਗੱਲ ਕਰ ਰਿਹਾ ਸੀ। ਦੋ ਦਿਨ ਪਹਿਲਾਂ ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਕੋਲੋਂ ਇੱਕ ਮੋਬਾਈਲ ਬਰਾਮਦ ਹੋਇਆ ਸੀ, ਜੋ ਉਸ ਨੇ ਆਪਣੀ ਕੋਠੀ ਵਿੱਚ ਲੁਕਾ ਕੇ ਰੱਖਿਆ ਹੋਇਆ ਸੀ। ਭੋਲਾ ਪੰਜਾਬ ਪੁਲਿਸ ਵਿੱਚ ਡੀਐਸਪੀ ਵਜੋਂ ਤਾਇਨਾਤ ਸੀ ਤੇ ਨਸ਼ਿਆਂ ਦੇ ਨੈੱਟਵਰਕ ਦਾ ਮੁੱਖ ਗੈਂਗਸਟਰ ਰਿਹਾ ਹੈ। ਹਿਮਾਚਲ ਪ੍ਰਦੇਸ਼ 'ਚ ਨਸ਼ੀਲੇ ਪਦਾਰਥਾਂ ਦੇ ਬਹਾਨੇ ਕੈਮੀਕਲ ਦੀ ਵਰਤੋਂ ਕਰਕੇ ਆਈਸ ਵਰਗੇ ਸਿੰਥੈਟਿਕ ਡਰੱਗਜ਼ ਤਿਆਰ ਕਰਨ ਦੀਆਂ ਗੈਰ-ਕਾਨੂੰਨੀ ਫੈਕਟਰੀਆਂ ਚੱਲਦੀਆਂ ਸਨ। ਇਹ ਡਰੱਗ ਯੂਰਪ, ਕੈਨੇਡਾ ਤੇ ਅਮਰੀਕਾ ਤੱਕ ਪਹੁੰਚਾਈ ਜਾਂਦੀ ਸੀ। ਸਾਲ 2012 ਵਿੱਚ ਭੋਲਾ ਨੂੰ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਸਾਲ 2013 'ਚ ਭੋਲਾ ਨੂੰ 700 ਕਰੋੜ ਦੇ ਡਰੱਗ ਰੈਕੇਟ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਕਬਜ਼ੇ 'ਚੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ।
ਜੇਲ੍ਹ 'ਚ ਮੋਬਾਈਲ ਮਿਲਣ ਮਗਰੋਂ ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਭੋਲਾ ਗੁਰਦਾਸਪੁਰ ਜੇਲ੍ਹ 'ਚ ਸ਼ਿਫਟ
abp sanjha | 29 May 2022 09:21 AM (IST)
ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਦਾ ਜੇਲ੍ਹ 'ਚ ਮੋਬਾਈਲ ਮਿਲਣ ਤੋਂ ਬਾਅਦ ਉਸ ਨੂੰ ਸ਼ਨੀਵਾਰ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ ਸ਼ਿਫਟ ਕਰ ਦਿੱਤਾ ਗਿਆ।
Ex-DSP Jagdish Bhola