Punjab News: ਪੰਜਾਬ ਪੁਲਿਸ ਨੇ ਵਿਦੇਸ਼ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜਿਆ ਗਿਆ ਸਮੱਗਲਰ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਲੋੜੀਂਦਾ ਸੀ। ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੱਕ ਸਾਂਝਾ ਅਭਿਆਨ ਚਲਾ ਕੇ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਲਦ ਹੀ ਡੀਜੀਪੀ ਪੰਜਾਬ ਦੋਸ਼ੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।
ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਵਿੱਚ ਸਿਮਰਨਜੋਤ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਇੰਡੀਅਨ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (OSI) ਦੀ ਮਦਦ ਨਾਲ ਜਰਮਨੀ ਤੋਂ ਭਾਰਤ ਆਇਆ ਸੀ ਪਰ ਸੁਰੱਖਿਆ ਏਜੰਸੀਆਂ ਨੇ ਉਸ ਨੂੰ ਫੜ ਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਕੋਲ ਜਰਮਨ ਪਾਸਪੋਰਟ ਵੀ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਉਹ ਜਰਮਨੀ ਵਿੱਚ 487 ਕਿੱਲੋ ਕੋਕੀਨ ਤਸਕਰੀ ਮਾਮਲੇ (2020) ਦਾ ਕਿੰਗਪਿਨ ਹੈ। ਉਹ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਮੁੱਖ ਨੇਤਾ ਹੈ ਤੇ ਜਰਮਨੀ ਵਿੱਚ ਡਰੱਗ ਅਪਰਾਧਾਂ ਲਈ ਲੋੜੀਂਦਾ ਹੈ।
ਸਿਮਰਨਜੋਤ ਸੰਧੂ ਦੀ ਗੱਲ ਕਰੀਏ ਤਾਂ ਉਸਦਾ ਨੈੱਟਵਰਕ ਜਰਮਨੀ ਤੋਂ ਇਲਾਵਾ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਉਹ ਭਾਰਤ ਵਿੱਚ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਯੂਰਪ ਦੇ ਹੋਰ ਦੇਸ਼ਾਂ ਵਿੱਚ ਵੀ ਇਹ ਨਸ਼ਾ ਤਸਕਰੀ ਵਿੱਚ ਵੱਡੀ ਭੂਮਿਕਾ ਨਿਭਾਉਂਦਾ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਸਿਮਰਨਜੀਤ ਸੰਧੂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ