Gurdaspur News : ਗੁਰਦਾਸਪੁਰ ਪੁਲਿਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ ,ਜਿਸ ਦੇ ਚੱਲਦਿਆਂ ਗੁਰਦਾਸਪੁਰ ਪੁਲਿਸ ਵੱਲੋਂ ਐਸਐਸਪੀ ਹਰੀਸ਼ ਕੁਮਾਰ ਦਿਆਮਾ ਦੀ ਅਗਵਾਈ ਹੇਠ ਵੱਡੀ ਰਿਕਵਰੀ ਕੀਤੀ ਗਈ ਹੈ। ਜਿਸਦੇ ਚਲਦੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲ਼ੇ ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰਕੇ 13 ਤਸਕਰਾ ਨੂੰ ਗ੍ਰਿਫ਼ਤਾਰ ਕਿਤਾ ਗਿਆ ਹੈ। ਜਿਹਨਾਂ ਕੋਲੋ ਭਾਰੀ ਮਾਤਰਾ ਵਿੱਚ ਹੈਰੋਇਨ, ਡਰੱਗ ਮਨੀ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ ,ਜੋ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦੇ ਸਨ। ਇਸ ਸਬੰਧੀ ਪੁਲਿਸ ਵੱਲੋਂ ਡੂੰਘਾਈ ਨਾਲ ਇਨ੍ਹਾਂ ਸਮੱਗਲਰਾਂ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਬੱਬੂ ਮਾਨ ਦਾ ਫੇਸਬੁੱਕ ਅਕਾਊਂਟ Hack, ਅਦਾਕਾਰ ਨੇ ਸਾਂਝੀ ਕੀਤੀ ਇਹ ਪੋਸਟ
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਭਾਰਗਵ ਡੀਆਈਜੀ ਬਾਰਡਰ ਰੇਂਜ ਨੇ ਦੱਸਿਆ ਕਿ ਅੰਤਰਾਸ਼ਟਰੀ ਗਿਰੋਹ ਨਾਲ ਕੰਮ ਕਰਦੇ 13 ਤਸਕਰਾਂ ਨੂੰ ਗ੍ਰਿਫ਼ਤਾਰ ਕਿਤਾ ਗਿਆ ,ਜਿਹਨਾਂ ਕੋਲੋ 4.516 ਕਿਲੋਗ੍ਰਾਮ ਹੈਰੋਇਨ, 34.72 ਲੱਖ ਰੁਪਏ ਦੀ ਡਰੱਗ ਮਨੀ, 6 ਪਿਸਤੌਲ ਅਤੇ 7 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਤਸਕਰ ਪਾਕਿਸਤਾਨ ਤੋਂ ਡਰੋਨ ਅਤੇ ਕਈ ਹੋਰ ਰਸਤਿਆਂ ਰਾਹੀਂ ਹੈਰੋਇਨ ਦਾ ਨਸ਼ਾ ਅਤੇ ਹਥਿਆਰ ਮੰਗਵਾਉਂਦੇ ਸਨ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦੇ ਸਨ।