Punjab News: ਗੁਰਦਾਸਪੁਰ ਦੇ ਪਿੰਡ ਥਾਣਾ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਉਰਫ਼ ਮਨੂ ਮਸਾਣਾ ਦੀ ਮੌਤ ਹੋ ਗਈ। ਇਸ ਮੌਤ ਦੀ ਖ਼ਬਰ ਤੋਂ ਬਾਅਦ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ।


ਚਲਦੇ ਮੈਚ ਵਿੱਚ ਲੱਗੀ ਸੀ ਸਿਰ ਵਿੱਚ ਸੱਟ


ਜ਼ਿਕਰ ਕਰ ਦਈਏ ਕਿ ਅੰਮ੍ਰਿਤਸਰ ਦੇ ਪਿੰਡ ਖਤਰਾਏ ਕਲਾਂ ਵਿੱਚ ਚੱਲ ਰਹੇ ਕਬੱਡੀ ਕੱਪ ਦੇ ਮੈਚ ਦੌਰਾਨ ਉਸ ਦੇ ਸਿਰ ਵਿੱਚ ਸੱਟ ਲੱਗ ਗਈ ਸੀ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਦੱਸ ਕਰ ਦਈਏ ਕਿ ਮਨੂ ਮਸਾਣਾ ਨੇ ਪਹਿਲਾ ਮੈਚ ਨਿਊਜ਼ੀਲੈਂਡ 'ਚ ਖੇਡਿਆ, ਜਿਸ ਤੋਂ ਬਾਅਦ ਉਸ ਦੀ ਚਰਚਾ ਪੂਰੇ ਕਬੱਡੀ ਜਗਤ 'ਚ ਹੋਣ ਲੱਗੀ।


ਪਿਛਲੇ ਮਹੀਨੇ ਹੀ ਪਿਤਾ ਦੀ ਹੋਈ ਸੀ ਮੌਤ


ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਹਲਕੇ ਨਾਲ ਸਬੰਧਤ ਪਿੰਡ ਮਸਾਣਾ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮਨੂ ਪਿੰਡ ਦਾ ਹੋਣਹਾਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੀ। ਉਹ ਕਬੱਡੀ ਵਿੱਚ ਜਾਫੀ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ  ਦੱਸਿਆ ਕਿ ਉਸ ਦੇ ਪਿਤਾ ਮੋਹਨ ਸਿੰਘ ਦਾ ਪਿਛਲੇ ਮਹੀਨੇ ਦਿਹਾਂਤ ਹੋ ਗਿਆ ਸੀ। ਉਹ ਹਾਲ ਹੀ ਵਿੱਚ ਨਿਊਜ਼ੀਲੈਂਡ ਤੋਂ ਕਬੱਡੀ ਖੇਡ ਕੇ ਵਾਪਸ ਆਇਆ ਹੈ। ਉਹ ਆਪਣੇ ਪਿੱਛੇ ਛੋਟਾ ਭਰਾ ਪ੍ਰਭਜੋਤ ਸਿੰਘ, ਪਤਨੀ ਅਤੇ ਇੱਕ ਬੱਚਾ ਛੱਡ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ