ਪੜਚੋਲ ਕਰੋ
ਕਿਸਾਨ ਅੰਦੋਲਨ 'ਚ ਕੌਮਾਂਤਰੀ ਕਬੱਡੀ ਖਿਡਾਰੀਆਂ ਨੇ ਲੁੱਟਿਆ ਦਿਲ, ਸੋਸ਼ਲ ਮੀਡੀਆ 'ਤੇ ਛਾਏ
ਕਿਸਾਨ ਅੰਦੋਲਨ ਵਿੱਚ ਹਰ ਕੋਈ ਆਪਣਾ ਯੋਗਦਾਨ ਪਾ ਰਿਹਾ ਹੈ। ਜਿੱਥੇ ਲੋਕ ਕਿਸਾਨ ਅੰਦੋਲਨ ਲਈ ਦਿਲ ਖੋਲ੍ਹ ਕੇ ਫੰਡ ਦੇ ਰਹੇ ਹਨ, ਉੱਥੇ ਕਿਸਾਨਾਂ ਦੇ ਸੇਵਾ ਵਿੱਚ ਅਨੇਕਾਂ ਸੰਸਥਾਵਾਂ ਡਟੀਆਂ ਹੋਈਆਂ ਹਨ।
![ਕਿਸਾਨ ਅੰਦੋਲਨ 'ਚ ਕੌਮਾਂਤਰੀ ਕਬੱਡੀ ਖਿਡਾਰੀਆਂ ਨੇ ਲੁੱਟਿਆ ਦਿਲ, ਸੋਸ਼ਲ ਮੀਡੀਆ 'ਤੇ ਛਾਏ International Kabaddi players looted hearts at Farmer Protest, images viral on social media ਕਿਸਾਨ ਅੰਦੋਲਨ 'ਚ ਕੌਮਾਂਤਰੀ ਕਬੱਡੀ ਖਿਡਾਰੀਆਂ ਨੇ ਲੁੱਟਿਆ ਦਿਲ, ਸੋਸ਼ਲ ਮੀਡੀਆ 'ਤੇ ਛਾਏ](https://static.abplive.com/wp-content/uploads/sites/5/2020/12/09165200/farmer-protest-09.jpg?impolicy=abp_cdn&imwidth=1200&height=675)
ਚੰਡੀਗੜ੍ਹ: ਕਿਸਾਨ ਅੰਦੋਲਨ ਵਿੱਚ ਹਰ ਕੋਈ ਆਪਣਾ ਯੋਗਦਾਨ ਪਾ ਰਿਹਾ ਹੈ। ਜਿੱਥੇ ਲੋਕ ਕਿਸਾਨ ਅੰਦੋਲਨ ਲਈ ਦਿਲ ਖੋਲ੍ਹ ਕੇ ਫੰਡ ਦੇ ਰਹੇ ਹਨ, ਉੱਥੇ ਕਿਸਾਨਾਂ ਦੇ ਸੇਵਾ ਵਿੱਚ ਅਨੇਕਾਂ ਸੰਸਥਾਵਾਂ ਡਟੀਆਂ ਹੋਈਆਂ ਹਨ। ਅਜਿਹੇ ਵਿੱਚ ਸੋਸ਼ਲ ਮੀਡੀਆ ਉੱਪਰ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿੱਚ ਕਬੱਡੀ ਦੇ ਕੌਮਾਂਤਰੀ ਖਿਡਾਰੀਆਂ ਸਿੰਘੂ ਹੱਦ ’ਤੇ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ ਕਰ ਰਹੇ ਹਨ। ਇਸ ਦਾ ਕਾਫੀ ਪ੍ਰਸੰਸਾ ਹੋ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਕੌਮਾਂਤਰੀ ਖਿਡਾਰੀਆਂ ਨੇ ਦਿੱਲੀ ਦੀ ਸਿੰਘੂ ਹੱਦ ’ਤੇ ਡਟੇ ਕਿਸਾਨਾਂ ਦੇ ਕੱਪੜੇ ਧੋਣ ਦਾ ਮੋਰਚਾ ਸੰਭਾਲਿਆ ਹੋਇਆ ਹੈ। ਕਈ ਦਿਨਾਂ ਤੋਂ ਮੋਰਚੇ ’ਤੇ ਬੈਠੇ ਕਿਸਾਨਾਂ ਨੂੰ ਕੱਪੜੇ ਧੋਣ ਵਿੱਚ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਦੇਖਦਿਆਂ ਕਬੱਡੀ ਖਿਡਾਰੀਆਂ ਵੱਲੋਂ ਲੰਗਰ ਦੇ ਨਾਲ-ਨਾਲ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ ਵੀ ਕੀਤੀ ਜਾ ਰਹੀ ਹੈ।
ਇਹ ਖਿਡਾਰੀ ਕੱਪੜੇ ਧੋਣ ਵਾਲੀਆਂ ਦੋ ਮਸ਼ੀਨਾਂ ਨਾਲ ਦਿਨ-ਰਾਤ ਕਿਸਾਨਾਂ ਦੇ ਕੱਪੜੇ ਧੋ ਰਹੇ ਹਨ। ਸਿੰਘੂ ਬਾਰਡਰ ਦੇ ਨੇੜੇ ਹੀ ਇੱਕ ਬਿਲਡਿੰਗ ਵਿੱਚ ਇਨ੍ਹਾਂ ਨੌਜਵਾਨਾਂ ਨੇ ਡੇਰੇ ਲਾਏ ਹੋਏ ਹਨ ਤੇ ਉਸ ਬਿਲਡਿੰਗ ਦੇ ਮਾਲਕ ਨੇ ਇਨ੍ਹਾਂ ਨੂੰ ਬਿਜਲੀ-ਪਾਣੀ ਦੀ ਸਹੂਲਤ ਦਿੱਤੀ ਹੋਈ ਹੈ। ਇਨ੍ਹਾਂ ਨੂੰ ਕੱਪੜੇ ਧੋਣ ਵਾਲੀਆਂ ਦੋ ਮਸ਼ੀਨਾਂ ਇੰਗਲੈਂਡ ਦੇ ਦੋ ਕਬੱਡੀ ਪ੍ਰਮੋਟਰਾਂ ਨੇ ਲੈ ਕੇ ਦਿੱਤੀਆਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਪੰਜਾਬ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)